19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਈ. ਟੀ. ਆਈ. ਸਰਾਭਾ ’ਚ ਸ਼ਹੀਦ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਪੱਖੋਵਾਲ-ਸਰਾਭਾ, 18 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਦਿਹਾਤੀ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਐੱਸ. ਕੇ.

ਅਜੀਤ ਡੈਸਕ 19-11-2026
ਪੱਖੋਵਾਲ-ਸਰਾਭਾ, 18 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਦਿਹਾਤੀ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਐੱਸ. ਕੇ. ਐੱਸ. ਸਰਾਭਾ ਆਈ. ਟੀ. ਆਈ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 111ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਬਲਬੀਰ ਸਿੰਘ ਸੰਧੂ ਤੇ ਸਮੂਹ ਸਟਾਫ਼ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ’ਤੇ ਨੱਤਮਸਤਕ ਹੋਣ ਉਪਰੰਤ ਉਨ੍ਹਾਂ ਦੀ ਆਈ.ਟੀ.ਆਈ ’ਚ ਸੁਸ਼ੋਭਿਤ ਤਸਵੀਰ ’ਤੇ ਫੁੱਲ ਮਾਲਵਾਂ ਭੇਂਟ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਵਲੋਂ ਦੇਸ਼ ਦੀ ਆਜ਼ਾਦੀ ’ਚ ਪਾਏ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਅਨਮੋਲ ਸਰਮਾਇਆ ਹਨ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਸਦਾ ਹੀ ਚੜ੍ਹਦੀ ਕਲਾ ’ਚ ਰਹਿੰਦੀਆਂ ਹਨ ਇਸ ਲਈ ਸਾਨੂੰ ਆਪਣੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ’ਤੇ ਜਨਮ ਦਿਹਾੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜੀ ’ਚ ਦੇਸ਼ ਸੇਵਾ ਦਾ ਜਜ਼ਬਾ ਬਰਕਰਾਰ ਰੱੱਖਿਆ ਜਾ ਸਕੇ। ਇਸ ਮੌਕੇ ਆਈ. ਟੀ. ਆਈ. ਦੇ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਜੀਵਨ ਨਾਲ ਜੁੜੀਆਂ ਕਵਿਤਾਵਾਂ, ਧਾਰਮਿਕ ਗੀਤਾਂ ਤੇ ਲੇਖਾਂ ਦੀ ਸਫ਼ਲ ਪੇਸ਼ਕਾਰੀ ਕੀਤੀ।ਸਮਾਗਮ ਦੌਰਾਨ ਅਧਿਆਪਕਾ ਅਮਨਦੀਪ ਕੌਰ, ਨੇਹਾ, ਹਰਜੀਥ ਸਿੰਘ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਵਾਸੀ ਪੰਜਾਬੀ ਸਕੂਲਾਂ ਨੂੰ ਗੋਦ ਲੈ ਕੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ- ਸਰਪੰਚ ਬਲਬੀਰ ਸਿੰਘ ਅਗਲੀ ਖ਼ਬਰ ਪਦਮ ਸ੍ਰੀ ਸ਼ੋਭਾ ਸਿੰਘ ਨੂੰ ਸਮਰਪਿਤ ਪ੍ਰਦਰਸ਼ਨੀ 21 ਨੂੰ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।