18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜੀ. ਟੀ. ਬੀ. ਕਾਲਜ ਦਾਖਾ ਵਿਖੇ ‘ਆਨਲਾਈਨ ਧੋਖਾਧੜੀ ਤੋਂ ਬਚਾਅ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਮੁੱਲਾਂਪੁਰ-ਦਾਖਾ, 18 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਅਰਥ ਸ਼ਾਸਤਰ ਵਿਭਾਗ ਵਲੋਂ ‘ਆਰਥਿਕ ਮਾਮਲਿਆਂ ਵਿਚ ਹੋ ਰਹੀ ਆਨਲਾਈਨ ਧੋਖਾਧੜੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ.

ਅਜੀਤ ਡੈਸਕ 19-11-2026
ਮੁੱਲਾਂਪੁਰ-ਦਾਖਾ, 18 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਅਰਥ ਸ਼ਾਸਤਰ ਵਿਭਾਗ ਵਲੋਂ ‘ਆਰਥਿਕ ਮਾਮਲਿਆਂ ਵਿਚ ਹੋ ਰਹੀ ਆਨਲਾਈਨ ਧੋਖਾਧੜੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਆਰ. ਬੀ. ਆਈ. ਚੰਡੀਗੜ੍ਹ ਬ੍ਰਾਂਚ ਤੋਂ ਮੁਹੰਮਦ ਆਰਿਫ ਅੰਸਾਰੀ ਉਚੇਚਾ ਪਹੁੰਚੇ। ਉਨ੍ਹਾਂ ਨਾਲ ਅਸਿਸਟੈਂਟ ਮੈਨੇਜਰ ਕ੍ਰਿਤਿਕਾ ਖੱਤਰੀ, ਸੀਨੀਅਰ ਸਹਾਇਕ ਬਲਵਿੰਦਰ ਸਿੰਘ ਮੌਜੂਦ ਰਹੇ। ਅਰਥ ਸ਼ਾਸਤਰ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਜੋਤੀ ਸੂਦ ਦੀ ਨਜ਼ਰਸਾਨੀ ਹੇਠ ਸੈਮੀਨਾਰ ਦੀ ਸ਼ੁਰੂਆਤ ਵਿਚ ਕਾਲਜ ਪ੍ਰਿੰਸੀਪਲ ਡਾ: ਸੰਦੀਪ ਕਟਾਰੀਆ ਵਲੋਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਡਿਜ਼ੀਟਲ ਧੋਖਾਧੜੀ ਤੋਂ ਬਚਣ ਅਤੇ ਆਪਣੇ ਬੈਂਕ ਖਾਤਿਆਂ ਨੂੰ ਸੁਰੱਖਿਅਤ ਰੱਖਣ ਲਈ ਸੈਮੀਨਾਰ ਦੌਰਾਨ ਮਿਲਣ ਵਾਲੀ ਜਾਣਕਾਰੀ ਪ੍ਰਤੀ ਸੁਹਿਰਦ ਰਹਿਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ, ਪ੍ਰੋਫੈਸਰਾਂ ਦੀ ਇਕੱਤਰਤਾ ਨੂੰ ਸੰਬਧੋਨ ਸਮੇਂ ਮੁਹੰਮਦ ਆਰਿਫ ਅੰਸਾਰੀ ਨੇ ਅਜੋਕੇ ਤਕਨੀਕੀ ਯੁੱਗ ਵਿੱਚ ਹੋ ਰਹੀ ਤਕਨੀਕ ਦੀ ਦੁਰਵਰਤੋਂ ਪ੍ਰਤੀ ਸੁਚੇਤ ਕਰਦਿਆਂ ਦੱਸਿਆ ਕਿ ਪਹਿਲਾਂ ਠੱਗੀ ਆਹਮੋ-ਸਾਹਮਣੇ ਹੁੰਦੀ ਸੀ, ਪਰ ਹੁਣ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਾਰਨ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠਾ ਵਿਅਕਤੀ ਆਸਾਨੀ ਨਾਲ ਸਾਈਬਰ ਠੱਗੀ ਦਾ ਸ਼ਿਕਾਰ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡਿਜ਼ੀਟਲ ਚੋਰਾਂ ਕੋਲ ਉਪਲੱਬਧ ਜਾਣਕਾਰੀ ਕਾਰਨ ਅੱਜ ਹਰ ਪੱਧਰ ’ਤੇ ਠੱਗੀਆਂ ਵੱਜ ਰਹੀਆਂ ਹਨ, ਜਿਸ ਤੋਂ ਬਚਣ ਦਾ ਇੱਕੋ-ਇੱਕ ਹੱਲ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਹੈ। ਸੈਮੀਨਾਰ ਦੇ ਅਖੀਰ ਵਿੱਚ ਮਹਿਮਾਨਾਂ ਵਲੋਂ ਵਿਦਿਆਰਥੀਆਂ ਦੇ ਸਵਾਲਾਂ ਦੇ ਤਰਕਪੂਰਨ ਜਵਾਬ ਦਿੱਤੇ ਗਏ। ਸੈਮੀਨਾਰ ਦੇ ਅੰਤ ਵਿੱਚ ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ ਵਲੋਂ ਆਰ. ਬੀ. ਆਈ. ਵਲੋਂ ਉਚੇਚਾ ਪਹੁੰਚੇ ਮੁਹੰਮਦ ਆਰਿਫ ਅੰਸਾਰੀ, ਹੋਰ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਕੈਨੇਡਾ ’ਚ ‘ਪ੍ਰਭ ਆਸਰਾ’ ਦੀ ਸਾਲਾਨਾ ਇਕੱਤਰਤਾ ਦੌਰਾਨ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਅਗਲੀ ਖ਼ਬਰ ਐੱਸ. ਜੀ. ਜੀ. ਐਜੂਕੇਸ਼ਨਲ ਸੁਸਾਇਟੀ ਨੇ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।