ਹੈਰੋਇਨ ਸਮੇਤ ਇਕ ਕਾਬੂ
ਹਲਵਾਰਾ, 18 ਨਵੰਬਰ (ਮਨਦੀਪ ਸਿੰਘ ਉੱਭੀ)- ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਸੁਧਾਰ ਦੀ ਪੁਲਿਸ ਵਲੋਂ ਹਲਵਾਰਾ ਵਿਖੇ ਹੈਰੋਇਨ ਵੇਚਣ ਦੀ ਕਥਿਤ ਤੌਰ ’ਤੇ ਤਾਕ ਵਿੱਚ ਖੜ੍ਹੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਹਰਚੰਦ ਸਿੰਘ ਵਾਸੀ ਹਲਵਾਰਾ ਵਜੋਂ ਹੋਈ ਹੈ।
ਅਜੀਤ ਡੈਸਕ
19-11-2026