20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ 24ਵਾਂ ਸਨਮਾਨ ਸਮਾਰੋਹ ਭਲਕੇ

ਜਗਰਾਉਂ, 19 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵਲੋਂ ਸਕੂਲਾਂ ਤੇ ਕਾਲਜਾਂ ਦੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸਨਮਾਨ ਸਮਾਗਮਾਂ ਦੀ ਲੜੀ ਤਹਿਤ 24ਵਾਂ ਸਨਮਾਨ ਸਮਾਰੋਹ ਪ੍ਰਸਿੱਧ ਵਿਦਿਅਕ ਸੰਸਥਾ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਦੀ ਅਗਵਾਈ ਹੇਠ 21 ਨਵੰਬਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈਚਾਰੇ ਦੇ ਸੇਵਾਦਾਰ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਕੂਲ ’ਚ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਕਰਵਾਏ ਸੁੰਦਰ ਲਿਖਾਈ, ਕਵਿਤਾ ਤੇ ਭਾਸ਼ਣ ਮੁਕਾਬਲਿਆਂ ’ਚੋਂ ਪਹਿਲੇ ਸਥਾਨ ’ਤੇ ਆਏ 7 ਵਿਦਿਆਰਥੀਆਂ ਰਮਨਪ੍ਰੀਤ ਕੌਰ, ਗੁਰਨੂਰ ਕੌਰ, ਤਨਵੀਰ ਕੌਰ, ਸੁਖਮਨੀ ਕੌਰ, ਖੁਸ਼ਵੀਰ ਕੌਰ, ਤਨਵੀਰ ਕੌਰ ਅਤੇ ਹਰਵੀਰ ਸਿੰਘ ਨੂੰ ਪ੍ਰਮਾਣ-ਪੱਤਰਾਂ, ਮੈਡਲ, ਬਸਤੇ ਤੇ ਉੱਤਮ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਮਿੱਤਰ ਸੈਨ ਮੀਤ (ਨਾਵਲਕਾਰ) 20-11-2026
ਜਗਰਾਉਂ, 19 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵਲੋਂ ਸਕੂਲਾਂ ਤੇ ਕਾਲਜਾਂ ਦੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸਨਮਾਨ ਸਮਾਗਮਾਂ ਦੀ ਲੜੀ ਤਹਿਤ 24ਵਾਂ ਸਨਮਾਨ ਸਮਾਰੋਹ ਪ੍ਰਸਿੱਧ ਵਿਦਿਅਕ ਸੰਸਥਾ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਦੀ ਅਗਵਾਈ ਹੇਠ 21 ਨਵੰਬਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਭਾਈਚਾਰੇ ਦੇ ਸੇਵਾਦਾਰ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਕੂਲ ’ਚ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਕਰਵਾਏ ਸੁੰਦਰ ਲਿਖਾਈ, ਕਵਿਤਾ ਤੇ ਭਾਸ਼ਣ ਮੁਕਾਬਲਿਆਂ ’ਚੋਂ ਪਹਿਲੇ ਸਥਾਨ ’ਤੇ ਆਏ 7 ਵਿਦਿਆਰਥੀਆਂ ਰਮਨਪ੍ਰੀਤ ਕੌਰ, ਗੁਰਨੂਰ ਕੌਰ, ਤਨਵੀਰ ਕੌਰ, ਸੁਖਮਨੀ ਕੌਰ, ਖੁਸ਼ਵੀਰ ਕੌਰ, ਤਨਵੀਰ ਕੌਰ ਅਤੇ ਹਰਵੀਰ ਸਿੰਘ ਨੂੰ ਪ੍ਰਮਾਣ-ਪੱਤਰਾਂ, ਮੈਡਲ, ਬਸਤੇ ਤੇ ਉੱਤਮ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੂਜੇ ਅਤੇ ਤੀਜੇ ਸਥਾਨ ’ਤੇ ਆਏ 14 ਵਿਦਿਆਰਥੀਆਂ ਨੂੰ ਵੀ ਹੌਂਸਲਾ ਵਧਾਊ ਪੁਰਸਕਾਰ ਦਿੱਤੇ ਜਾਣਗੇ। ਇਸ ਦੌਰਾਨ ਸਾਹਿਤ ਸਿਰਜਣ, ਗਾਇਨ ਅਤੇ ਅਦਾਕਾਰੀ ਰਾਹੀਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਨਾਵਲਕਾਰ ਜਸਵਿੰਦਰ ਸਿੰਘ ਛਿੰਦਾ ਦਾ ਮਿਲਖਾ ਸਿੰਘ ਗਰਚਾ ਪੁਰਸਕਾਰ ਨਾਲ ਸਨਮਾਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਰਹੂਮ ਪੰਜਾਬੀ ਗਾਇਕ ਜਵੰਦਾ ਦੀ ਯਾਦ ’ਚ ਬਣਾਏ ਜਾ ਰਹੇ ਖੇਡ ਸਟੇਡੀਅਮ ਤੇ ਯਾਦਗਾਰੀ ਗੇਟ ਦਾ ਬੀਬੀ ਮਾਣੂੰਕੇ ਨੇ ਰੱਖਿਆ ਨੀ... ਅਗਲੀ ਖ਼ਬਰ ਬੁਰਜ ਹਰੀ ਸਿੰਘ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਸਾਲਾਨਾ ਬੋਨਸ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।