‘ ਆਪ’ ਸਰਕਾਰ ਸੂਬੇ ’ਚ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ- ਹੰਬੜਾਂ, ਗਿੱਲ
ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਸੂਬੇ ’ਚ ਵੱਧ ਰਹੇ ਨਸਿਆਂ ਨੂੰ ਰੋਕਣ ਸਮੇਤ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ‘ਆਪ’ ਸਰਕਾਰ ਦੇ ਰਾਜ ’ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕੀਤਾ।
ਅਜੀਤ ਡੈਸਕ
20-11-2026