20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਬ-ਤਹਿਸੀਲ ਸਿੱਧਵਾਂ ਬੇਟ ਰਾਹੀਂ ਰਜਿਸਟਰੀਆਂ ਕਰਵਾਉਣ ਵਾਲੇ 36 ਲੋਕਾਂ ਖ਼ਿਲਾਫ਼ ਦਰਜ ਮਾਮਲਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ- ਸੰਧੂ, ਸਿੱਧਵਾਂ

ਸਿੱਧਵਾਂ ਬੇਟ, 19 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਦਾਖਾ ਤੋਂ ਪਾਰਟੀ ਦੇ ਸੰਭਾਵੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਮੀਤ ਪ੍ਰਧਾਨ ਕਿਸਾਨ ਕਾਂਗਰਸ ਸ਼ੈੱਲ ਨੇ ਮਾਲ ਵਿਭਾਗ ਦੇ ਦਿਸ਼ਾ ਨਿਰਦੇਸ਼ ’ਤੇ ਪੁਲਿਸ ਵੱਲੋਂ 2013 ਤੋਂ 2016 ਤੱਕ ਸਬ-ਤਹਿਸੀਲ ਸਿੱਧਵਾਂ ਬੇਟ ਰਾਹੀਂ ਖ਼ਰੀਦ ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਵਾਲੇ ਕਰੀਬ 36 ਲੋਕਾਂ ਖ਼ਿਲਾਫ਼ ਦਰਜ ਮਾਮਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਆਖਿਆ ਕਿ ਜੇਕਰ ਇਹ ਮਾਮਲੇ ਰੱਦ ਨਾ ਕੀਤੇ ਗਏ ਤਾਂ ਕਾਂਗਰਸ ਪਾਰਟੀ ਮਾਲ ਅਤੇ ਪੁਲਿਸ ਵਿਭਾਗ ਖ਼ਿਲਾਫ਼ ਤਿੱਖਾ ਸੰਘਰਸ ਵਿੱਢਿਆ ਜਾਵੇਗਾ। ਕੈਪਟਨ ਸੰਧੂ ਨੇ ਸੀਨੀਅਰ ਪੁਲਿਸ ਤੇ ਮਾਲ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ।

ਕੈਪਟਨ ਸੰਦੀਪ ਸੰਧੂ ਅਤੇ ਸੁਰਿੰਦਰ ਸਿੰਘ ਸਿੱਧਵਾਂ 20-11-2026
ਸਿੱਧਵਾਂ ਬੇਟ, 19 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਦਾਖਾ ਤੋਂ ਪਾਰਟੀ ਦੇ ਸੰਭਾਵੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਮੀਤ ਪ੍ਰਧਾਨ ਕਿਸਾਨ ਕਾਂਗਰਸ ਸ਼ੈੱਲ ਨੇ ਮਾਲ ਵਿਭਾਗ ਦੇ ਦਿਸ਼ਾ ਨਿਰਦੇਸ਼ ’ਤੇ ਪੁਲਿਸ ਵੱਲੋਂ 2013 ਤੋਂ 2016 ਤੱਕ ਸਬ-ਤਹਿਸੀਲ ਸਿੱਧਵਾਂ ਬੇਟ ਰਾਹੀਂ ਖ਼ਰੀਦ ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਵਾਲੇ ਕਰੀਬ 36 ਲੋਕਾਂ ਖ਼ਿਲਾਫ਼ ਦਰਜ ਮਾਮਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਆਖਿਆ ਕਿ ਜੇਕਰ ਇਹ ਮਾਮਲੇ ਰੱਦ ਨਾ ਕੀਤੇ ਗਏ ਤਾਂ ਕਾਂਗਰਸ ਪਾਰਟੀ ਮਾਲ ਅਤੇ ਪੁਲਿਸ ਵਿਭਾਗ ਖ਼ਿਲਾਫ਼ ਤਿੱਖਾ ਸੰਘਰਸ ਵਿੱਢਿਆ ਜਾਵੇਗਾ। ਕੈਪਟਨ ਸੰਧੂ ਨੇ ਸੀਨੀਅਰ ਪੁਲਿਸ ਤੇ ਮਾਲ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਵੱਖਰੇ ਤੌਰ ’ਤੇ ਜਾਣਕਾਰੀ ਦਿੱਤੀ ਕਿ ਸਾਡੇ ਪਿੰਡ ਦੇ ਇਸ ਮਾਮਲੇ ਵਿਚ ਨਾਮਜ਼ਦ ਦਰਸਨ ਸਿੰਘ ਪੁੱਤਰ ਉਜਾਗਰ ਸਿੰਘ ਕੋਲ ਤਾਂ ਇਕ ਮਰਲਾ ਵੀ ਜ਼ਮੀਨ ਨਹੀਂ ਫਿਰ ਉਸ ’ਤੇ ਮਾਮਲਾ ਕਿਵੇਂ ਦਰਜ ਕਰ ਦਿੱਤਾ ਗਿਆ ਪਰ ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਜਿੰਨਾਂ ਲੋਕਾਂ ਦੀ ਸਬ-ਤਹਿਸੀਲ ਸਿੱਧਵਾਂ ਬੇਟ ਦੇ ਸਬ-ਰਜਿਟਰਾਰ ਰਾਹੀਂ ਸਾਡੇ ਕੋਲ ਮਾਮਲਾ ਦਰਜ ਕਰਨ ਸੰਬੰਧੀ ਲਿਸਟ ਆਈ ਸੀ ਅਸੀਂ ਉਸੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਵਿਖੇ 4 ਰੋਜ਼ਾ ਧਾਰਮਿਕ ਦੀਵਾਨਾਂ ਦੀ ਸ਼ਰਧਾ ਭਾਵਨਾ ਨਾਲ ਆਰੰਭਤਾ ਅਗਲੀ ਖ਼ਬਰ ਇਨਸਾਨ ਦੀ ਸੋਚ ਹੀ ਉਸ ਦੇ ਜੀਵਨ ਦੀ ਬੁਨਿਆਦ- ਬਾਬਾ ਤੇਜਿੰਦਰ ਸਿੰਘ ਨਾਨਕਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।