21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੰਡੀ ਮੁੱਲਾਂਪੁਰ ਗੁਰਦੁਆਰਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੀ ਰਾਏਕੋਟ ਰੋਡ ’ਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ, ਬਾਬਾ ਨਾਮਦੇਵ ਸਭਾ, ਐੱਨ. ਆਰ.

ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੰਡੀ ਮੁੱਲਾਂਪੁਰ ਦਾਖਾ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਕੀਰਤਨ ਸਮੇਂ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦਾ ਜੱਥਾ। ਤਸਵੀਰ: ਕ੍ਰਿਪਾਲ ਹੰਬੜਾਂ 21-11-2026
ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੀ ਰਾਏਕੋਟ ਰੋਡ ’ਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ, ਬਾਬਾ ਨਾਮਦੇਵ ਸਭਾ, ਐੱਨ.ਆਰ.ਆਈਜ਼, ਸਮੂਹ ਸੰਗਤ ਦੇ ਸਹਿਯੋਗ ਨਾਲ ਭਾਈ ਇੰਦਰਜੀਤ ਸਿੰਘ ਬੋਪਾਰਾਏ, ਬਲਜੀਤ ਸਿੰਘ ਰਤਨ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਪਿਛਲੇ ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਭਾਈ ਗੁਰਵਿੰਦਰਪਾਲ ਸਿੰਘ ਅਤੇ ਇਸਤਰੀ ਸਤਿਸੰਗ ਸਭਾ, ਹੋਰ ਰਾਗੀ ਜੱਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਕਥਾਵਾਚਕ ਭਾਈ ਜਰਨੈਲ ਸਿੰਘ ਵਲੋਂ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਸੰਦੇਸ਼ ਦਾ ਵਰਣਨ ਕਰਦਿਆਂ ਦੱਸਿਆ ਕਿ ਭਗ ਤ ਨਾਮਦੇਵ ਜੀ ਵਲੋਂ ਰਚਿਤ 18 ਰਾਗਾਂ ’ਤੇ ਅਧਾਰਿਤ 61 ਸ਼ਬਦ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ, ਉਨ੍ਹਾਂ ਦੀ ਸਮੁੱਚੀ ਬਾਣੀ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਪ ਜੀ ਦਾ ਵਿਸ਼ਵਾਸ਼ ਰਿਹਾ ਕਿ ਪ੍ਰਮਾਤਮਾ ਕਿਸੇ ਮੰਦਰ ਵਿਚ ਨਹੀਂ, ਸਗੋਂ ਉਹ ਹਰ ਥਾਂ, ਹਰ ਜੀਵ ਵਿਚ ਵਿਆਪਕ ਹੈ, ਭਗਤ ਜੀ ਨੇ ਨਿਰਗੁਣ ਸਰੂਪ ਪ੍ਰਮਾਤਮਾ ਦੀ ਭਗਤੀ ਦਾ ਉਪਦੇਸ਼ ਦਿੱਤਾ। ਭਾਈ ਸਾਹਿਬ ਪ੍ਰਭੂ ਪ੍ਰੇਮ ਦੀ ਭਗਤੀ ’ਚ ਪਰਪੱਕ ਰਹੇ ਬਾਬਾ ਨਾਮਦੇਵ ਜੀ ਦੇ ਜੀਵਨ ਦਾ ਵਰਣਨ ਕਰਦਿਆਂ ਕਿਹਾ ਕਿ ਭਗਤ ਜੀ ਦੀ ਬਾਣੀ ਅਤੇ ਵਿਚਾਰਧਾਰਾ ਵਿਚ ਪ੍ਰਮਾਤਮਾ ਦੀ ਸਰਬ ਵਿਆਪਕਤਾ ਉੱਭਰ ਕੇ ਸਾਹਮਣੇ ਆਉਂਦੀ ਹੈ। ਭਗਤ ਨਾਮਦੇਵ ਜੀ ਭਾਵੇਂ ਮਹਾਂਰਾਸ਼ਟਰ ਰਾਜ ਨਾਲ ਸਬੰਧਿਤ ਰਹੇ, ਪਰ ਉਨ੍ਹਾਂ ਬਹੁਤਾ ਸਮਾਂ ਗੁਰਦਾਸਪੁਰ ਜ਼ਿਲ੍ਹੇ ਦੇ ਘੁਮਾਣ ਨਗਰ ਵਿਚ ਰਹਿ ਕੇ ਭਗਤੀ ਕੀਤੀ। ਧਾਰਮਿਕ ਸਮਾਗਮ ਸਮੇਂ ਸੰਗਤ ਲਈ ਗੁਰੂ ਕੇ ਲੰਗਰ ਦਾ ਅਤੁੱਟ ਪ੍ਰਬੰਧ ਸੀ।
ਪਿਛਲੀ ਖ਼ਬਰ ਰਾਏਕੋਟ ਵਿਖੇ ਵੱਡਾ ਹਾਦਸਾ ਹੋਣੋਂ ਟਲਿਆ, ਐੱਲ.ਪੀ.ਜੀ. ਗੈਸ ਗੋਦਾਮ ਨੇੜੇ ਲੱਗੀ ਅੱਗ ਅਗਲੀ ਖ਼ਬਰ ਲੁਟੇਰਿਆਂ ਵਲੋਂ ਸਾਬਕਾ ਸਰਪੰਚ ਤੇ ਐੱਨ.ਆਰ.ਆਈ. ਤੋਂ ਖੋਹੀ ਫਾਰਚੂਨਰ ਗੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।