21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਾਏਕੋਟ ਵਿਖੇ ਵੱਡਾ ਹਾਦਸਾ ਹੋਣੋਂ ਟਲਿਆ, ਐੱਲ.ਪੀ.ਜੀ. ਗੈਸ ਗੋਦਾਮ ਨੇੜੇ ਲੱਗੀ ਅੱਗ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ’ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਨੈਸ਼ਨਲ ਹਾਈਵੇ ’ਤੇ ਐੱਲ. ਪੀ.

ਅਜੀਤ ਡੈਸਕ 21-11-2026
ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ’ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਨੈਸ਼ਨਲ ਹਾਈਵੇ ’ਤੇ ਐੱਲ.ਪੀ.ਜੀ. ਗੈਸ ਗੋਦਾਮ ਦੇ ਬਿਲਕੁੱਲ ਨੇੜੇ ਭਿਆਨਕ ਅੱਗ ਲੱਗ ਗਈ। ਗੈਸ ਗੋਦਾਮ ਨੇੜੇ ਅੱਗ ਲੱਗਣ ਦੀ ਖ਼ਬਰ ਨੇ ਲੋਕਾਂ ਦੇ ਸਾਹ ਸੂਤ ਦਿੱਤੇ ਅਤੇ ਇੱਕ ਵੱਡੀ ਤਬਾਹੀ ਦਾ ਖ਼ਦਸ਼ਾ ਪੈਦਾ ਹੋ ਗਿਆ।ਅੱਗ ਦੀਆਂ ਲਪਟਾਂ ਐਨੀਆਂ ਤੇਜ਼ ਸਨ ਕਿ ਹਾਲਾਤ ਚਿੰਤਾਜਨਕ ਬਣ ਗਏ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਕਈ ਘੰਟਿਆਂ ਤੱਕ ਜੱਦੋ-ਜ਼ਹਿਦ ਕਰਨੀ ਪਈ। ਆਖ਼ਰਕਾਰ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ ਅਤੇ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ ਅਤੇ ਰਾਏਕੋਟ ਇਲਾਕਾ ਇੱਕ ਵੱਡੀ ਤਬਾਹੀ ਤੋਂ ਬਚ ਗਿਆ ਪਰ ਐੱਲ.ਪੀ.ਜੀ. ਗੈਸ ਗੋਦਾਮ ਦੇ ਨੇੜੇ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਕਈ ਸਵਾਲ ਜ਼ਰੂਰ ਖੜ੍ਹੇ ਕਰ ਦਿੱਤੇ ਹਨ।
ਪਿਛਲੀ ਖ਼ਬਰ ਹਲਕਾ ਗਿੱਲ ’ਚ ਇੱਕ ਵਾਰ ਸੇਵਾ ਦਾ ਮੌਕਾ ਦੇਵੋ-ਐਡਵੋਕੇਟ ਚੀਮਾ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਗੁਰਦੁਆਰਾ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।