20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਾਬਾ ਸਾਂਈ ਦਾਸ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸਿਆਸੀ ਤੇ ਸਮਾਜਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਭੂੰਦੜੀ, 20 ਨਵੰਬਰ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ’ਚ ਸਥਿਤ ਪੀਰ ਬਾਬਾ ਹੈਦਰ ਸ਼ਾਹ ਜੀ ਦੀ ਦਰਗਾਹ ਵਿਖੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਬਾਬਾ ਸਾਂਈ ਦਾਸ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦਰਗਾਹ ਵਿਖੇ ਪਹੁੰਚੀਆਂ।

ਅਜੀਤ ਡੈਸਕ 21-11-2026
ਭੂੰਦੜੀ, 20 ਨਵੰਬਰ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ’ਚ ਸਥਿਤ ਪੀਰ ਬਾਬਾ ਹੈਦਰ ਸ਼ਾਹ ਜੀ ਦੀ ਦਰਗਾਹ ਵਿਖੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਬਾਬਾ ਸਾਂਈ ਦਾਸ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦਰਗਾਹ ਵਿਖੇ ਪਹੁੰਚੀਆਂ। ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਡਾ. ਕੇ.ਐੱਨ.ਐੱਸ. ਕੰਗ, ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ, ਆਮ ਆਦਮੀ ਪਾਰਟੀ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ, ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਸਾਬਕਾ ਸਰਪੰਚ ਗੁਰਮੀਤ ਸਿੰਘ, ਗੁਰਜੀਤ ਸਿੰਘ ਮੰਤਰੀ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਬੱਬੀ, ਪੰਚ ਵਿਨੋਦ ਕੁਮਾਰ ਗੋਇਲ, ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਠੇਕੇਦਾਰ ਜਸਮੇਲ ਸਿੰਘ ਜੱਸਾ, ਡਾ. ਜਗਦੇਵ ਸਿੰਘ ਕੌਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਾਕ ਪ੍ਰਧਾਨ ਬਲਜਿੰਦਰ ਸਿੰਘ, ਸੀਨੀਅਰ ਆਗੂ ਸਰਲੇਖ ਸਿੰਘ ਬਿੱਲਾ, ਗੁਰਦੀਪ ਸਿੰਘ, ਸੁਖਦੇਵ ਸਿੰਘ ਬੂਰਾ, ਭੋਲਾ ਸਿੰਘ, ਮਨਜਿੰਦਰ ਸਿੰਘ ਮੋਨੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਹਾਜ਼ਰ ਆਗੂਆਂ ਨੇ ਬਾਬਾ ਸਾਂਈ ਦਾਸ ਦੇ ਅਕਾਲ ਚਲਾਣੇ ਨੂੰ ਇਲਾਕੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਪਿਛਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ, ਫੁੱਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਕੀਤਾ... ਅਗਲੀ ਖ਼ਬਰ ‘ਆਖ਼ਰ ਕਿਸਾਨਾਂ ਨੂੰ ਝੋਨਾ ਵਿਕਣ ਦੀ ਆਸ ਬੱਝੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।