20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਿਊ ਪੰਜਾਬ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ

ਜਗਰਾਉਂ, 20 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸਾਲਾਨਾ ਖੇਡ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ, ਹਿੰਮਤ, ਅਨੁਸ਼ਾਸਨ ਅਤੇ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 21-11-2026
ਜਗਰਾਉਂ, 20 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸਾਲਾਨਾ ਖੇਡ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ, ਹਿੰਮਤ, ਅਨੁਸ਼ਾਸਨ ਅਤੇ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਖੇਡ ਦਿਵਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਆਤਮ-ਵਿਸ਼ਵਾਸ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਅਤੇ ਖੇਡ ਗਤੀਵਿਧੀਆਂ ਵਿੱਚ ਪੂਰੇ ਜੋਸ਼ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ: ਪਿਆਰਾ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਰਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਹਿਣਸ਼ੀਲਤਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਸਕੂਲ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਪਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਮਾਣ ਦੀ ਝਲਕ ਦੇਖਣ ਨੂੰ ਮਿਲੀ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਪੂਰੀ ਲਗਨ, ਮਿਹਨਤ ਅਤੇ ਸਹਿਯੋਗ ਨਾਲ ਆਪਣੀ ਅਹਿਮ ਭੂਮਿਕਾ ਨਿਭਾਈ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਦਿਲਾਵਰ ਸਿੰਘ ਲਹਿਰਾ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀ ਫ਼ਸਲ ਨੂੰ ਖ਼ਰੀਦੇ- ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।