ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਹਰਬਖਸ਼ੀਸ਼ ਸਿੰਘ ਚੱਕ ਭਾਈ ਕਾ 26 ਦੀ ਕਿਸਾਨ ਰੈਲੀ ਸੰਬੰਧੀ ਬੀਕੇਯੂ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ 23 ਨੂੰ-ਕਮਾਲਪੁਰਾ/ਚੱਕ ਭਾਈਕਾ
ਰਾਏਕੋਟ, 21 ਨਵੰਬਰ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਮੋਰਚੇ ਦੌਰਾਨ ਆਪਣੇ ਕੀਤੇ ਗਏ ਵਾਅਦਿਆਂ ਤੋਂ ਮੁੱਕਰ ਜਾਣ ਦੇ ਰੋਸ ਵਜੋਂ ਅਤੇ ਦਿੱਲੀ ਸੰਘਰਸ਼ ਦੇ ਚਾਲੇ ਪਾਉਣ ਦੀ 26 ਨਵੰਬਰ ਦੀ ਵਰ੍ਹੇਗੰਢ ਨੂੰ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪੂਰੇ ਪੰਜਾਬ ਭਰ ਵਿੱਚ ਚਾਰ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਨੂੰ ਪਟਿਆਲਾ ਰੈਲੀ ਵਿੱਚ ਸ਼ਾਮਿਲ ਹੋਣ ਦੀ ਹਦਾਇਤ ਕੀਤੀ ਗਈ ਹੈਂ।
ਅਜੀਤ ਡੈਸਕ
22-11-2026