ਗੁਰਵਿੰਦਰਜੀਤ ਸਿੰਘ ਦੇ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਵਜੋਂ ਅਹੁਦਾ ਸੰਭਾਲਣ ’ਤੇ ਖੇਤੀਬਾੜੀ ਸਭਾਵਾਂ ਵਲੋਂ ਭਰਵਾਂ ਸਵਾਗਤ
ਹੰਬੜਾਂ, 21 ਨਵੰਬਰ (ਮੇਜਰ ਹੰਬੜਾਂ)-ਗੁਰਵਿੰਦਰਜੀਤ ਸਿੰਘ ਵਲੋਂ ਬਤੌਰ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਦਾ ਅਹੁਦਾ ਸੰਭਾਲਣ ’ਤੇ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਹੰਬੜਾਂ ਸਮੇਤ ਵੱਖ-ਵੱਖ ਸਹਿਕਾਰੀ ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਕੱਤਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਦੇ ਸਕੱਤਰ ਸੁੱਖਪ੍ਰਤਾਪ ਸਿੰਘ ਹੀਰਾ, ਖੇਤੀਬਾੜੀ ਸਹਿਕਾਰੀ ਸਭਾ ਖੈਹਿਰਾ ਬੇਟ ਦੇ ਸਕੱਤਰ ਜਸਦੀਪ ਸਿੰਘ ਫਾਗਲਾ ਅਤੇ ਖੇਤੀਬਾੜੀ ਸਹਿਕਾਰੀ ਸਭਾ ਚੱਕ ਕਲਾਂ ਦੇ ਸਕੱਤਰ ਨਵਪ੍ਰੀਤ ਸਿੰਘ ਵੱਲੋਂ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਗੁਰਵਿੰਦਰਜੀਤ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ।
ਹੰਬੜਾਂ, 21 ਨਵੰਬਰ (ਮੇਜਰ ਹੰਬੜਾਂ)-ਗੁਰਵਿੰਦਰਜੀਤ ਸਿੰਘ ਵਲੋਂ ਬਤੌਰ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਦਾ ਅਹੁਦਾ ਸੰਭਾਲਣ ’ਤੇ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਹੰਬੜਾਂ ਸਮੇਤ ਵੱਖ-ਵੱਖ ਸਹਿਕਾਰੀ ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਕੱਤਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਦੇ ਸਕੱਤਰ ਸੁੱਖਪ੍ਰਤਾਪ ਸਿੰਘ ਹੀਰਾ, ਖੇਤੀਬਾੜੀ ਸਹਿਕਾਰੀ ਸਭਾ ਖੈਹਿਰਾ ਬੇਟ ਦੇ ਸਕੱਤਰ ਜਸਦੀਪ ਸਿੰਘ ਫਾਗਲਾ ਅਤੇ ਖੇਤੀਬਾੜੀ ਸਹਿਕਾਰੀ ਸਭਾ ਚੱਕ ਕਲਾਂ ਦੇ ਸਕੱਤਰ ਨਵਪ੍ਰੀਤ ਸਿੰਘ ਵੱਲੋਂ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਗੁਰਵਿੰਦਰਜੀਤ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਉੱਪ ਰਜਿਸਟਰਾਰ ਗੁਰਵਿੰਦਰਜੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ਸਭਾਵਾਂ ਨੂੰ ਦਫ਼ਤਰੀ ਕੰਮਕਾਜ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇਗਾ ਅਤੇ ਸਭਾਵਾਂ ਨਾਲ ਜੁੜੇ ਕਿਸਾਨਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਦੇ ਸਕੱਤਰ ਸੁੱਖਪ੍ਰਤਾਪ ਸਿੰਘ ਹੀਰਾ ਨੇ ਗੁਰਵਿੰਦਰਜੀਤ ਸਿੰਘ ਨੂੰ ਨਵੇਂ ਅਹੁਦੇ ਦੀ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਕਿਸਾਨਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਨੁਮਾਇੰਦੇ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ। 21Jag02