ਹੰਬੜਾਂ ਵਿਖੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ
ਹੰਬੜਾਂ, 22 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੀ ਖੇਡ ਗਰਾਊਂਡ ਵਿਖੇ ਕ੍ਰਿਕਟ ਖਿਡਾਰੀ ਹਰਜੋਤ ਸਿੰਘ ਗਿੱਲ ਦੀ ਅਗਵਾਈ ਹੇਠ ਗਿੱਲ ਖੇਡ ਕਲੱਬ ਹੰਬੜਾਂ ਵਲੋਂ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਤੇ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਦਰਜਨਾਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ਟੀਮਾਂ ਵਿਚਕਾਰ ਦਿਲਚਸਪ ਮੁਕਾਬਲੇ ਹੋਏ।
ਹੰਬੜਾਂ, 22 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੀ ਖੇਡ ਗਰਾਊਂਡ ਵਿਖੇ ਕ੍ਰਿਕਟ ਖਿਡਾਰੀ ਹਰਜੋਤ ਸਿੰਘ ਗਿੱਲ ਦੀ ਅਗਵਾਈ ਹੇਠ ਗਿੱਲ ਖੇਡ ਕਲੱਬ ਹੰਬੜਾਂ ਵਲੋਂ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਤੇ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਦਰਜਨਾਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ਟੀਮਾਂ ਵਿਚਕਾਰ ਦਿਲਚਸਪ ਮੁਕਾਬਲੇ ਹੋਏ। ਜਿੱਤ ਪ੍ਰਾਪਤ ਕਰਨ ਵਾਲੀਆਂ ਟੀਮਾਂ ਵਿਚਕਾਰ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਲਈ ਟੀਮਾਂ ’ਚ ਹੋਣ ਵਾਲੇ ਮੁਕਾਬਲੇ ਦੇਖਣਯੋਗ ਹੋਣਗੇ। ਇਸ ਮੌਕੇ ਸਾਬਕਾ ਸਰਪੰਚ ਜੱਗਾ ਭੰਦੋਲ, ਸਰਪ੍ਰਸਤ ਗਿੱਲ ਤੇ ਮੀਤ ਪ੍ਰਧਾਨ ਮਠਾੜੂ ਨੇ ਕਿਹਾ ਕਿ ਨੌਜਵਾਨਾਂ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਅਜਿਹੇ ਖੇਡ ਮੁਕਾਬਲਿਆਂ ਨਾਲ ਜਿੱਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਦੇ ਹਨ, ਉੱਥੇ ਹੀ ਉਹ ਹੋਰ ਸਮਾਜਿਕ ਬੁਰਾਈਆਂ ਤੋਂ ਵੀ ਬਚੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਖੇਡ ਮੇਲੇ ਲਗਾਤਾਰ ਕਰਵਾਉਂਦੇ ਰਹਿਣਾ ਚਾਹੀਦਾ ਹੈ ਕਿਉਂਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਇੱਕ ਚੰਗਾ ਤੇ ਸ਼ਲਾਘਾਯੋਗ ਹੈ।ਇਸ ਮੌਕੇ ਫੋਰਮੈਨ ਇਕਬਾਲ ਸਿੰਘ ਗਿੱਲ, ਸਰਪੰਚ ਰਣਜੀਤ ਸਿੰਘ ਬਾਠ, ਸਰਪੰਚ ਤੇਜਪਾਲ ਸਿੰਘ ਘਮਣੇਵਾਲ, ਤੇਜੀ ਗਿੱਲ, ਦਵਿੰਦਰ ਸਿੰਘ ਬਿੱਟੂ ਸਿੱਧੂ, ਯੂਥ ਆਗੂ ਗੁਰਪ੍ਰੀਤ ਸਿੰਘ ਪੀਤਾ, ਨਿਤਨ, ਕਰਨ ਗੁਪਤਾ, ਮੰਗਲ, ਅਕਾਸ਼, ਕੁਲਵੰਤ ਸਿੰਘ ਬਾਠ, ਹਰਮਨਜੋਤ ਸਿੰਘ ਗਿੱਲ ਸਮੇਤ ਹੋਰ ਪ੍ਰਬੰਧਕ ਤੇ ਖੇਡ ਪ੍ਰੇਮੀ ਮੌਜੂਦ ਸਨ।