ਭੂੰਦੜੀ ਵਿਖੇ ਪ੍ਰਭਾਤ ਫੇਰੀ ਮੌਕੇ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ
ਸਿੱਧਵਾਂ ਬੇਟ, 23 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਭੂੰਦੜੀ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਲੋਂ ਸਜਾਈ ਜਾ ਰਹੀ ਪ੍ਰਭਾਤ ਫੇਰੀ ਦੀ 14ਵੀਂ ਲੜੀ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਗਮੋਹਨ ਸਿੰਘ ਮਲਸੀਹਾਂ ਵਾਲਿਆਂ ਨੇ ਸੁਰੀਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਵੀ ਕੀਤੀ।
ਅਜੀਤ ਡੈਸਕ
24-11-2026