ਸਰਕਾਰੀ ਸਕੂਲ ਭੂੰਦੜੀ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ
ਭੂੰਦੜੀ, 25 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਭੂੰਦੜੀ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬਲਾਕ ਦੇ 52 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲੇ ਦੋ ਵਰਗਾਂ ਵਿਚ ਕਰਵਾਏ ਗਏ।
ਭੂੰਦੜੀ, 25 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਭੂੰਦੜੀ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬਲਾਕ ਦੇ 52 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲੇ ਦੋ ਵਰਗਾਂ ਵਿਚ ਕਰਵਾਏ ਗਏ। ਸਮੁੱਚੇ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮਨਜੀਤ ਸਿੰਘ ਸੰਧੂ, ਬੀ.ਆਰ.ਸੀ. ਦਵਿੰਦਰ ਸਿੰਘ ਅਤੇ ਸੈਂਟਰ ਹੈੱਡ ਟੀਚਰ ਜਸਪਾਲ ਸਿੰਘ ਭੱਠਾ ਧੂਆਂ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਬੀ.ਪੀ.ਈ.ਓ. ਦਫ਼ਤਰ ਤੋਂ ਅਕਾਊਂਟੈਂਟ ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਈ.ਟੀ.ਯੂ. ਦੇ ਪ੍ਰਧਾਨ ਜਤਿੰਦਰ ਪਾਲ ਸਿੰਘ, ਪ੍ਰਥਮ ਕੋਆਰਡੀਨੇਟਰ ਮਨਪ੍ਰੀਤ ਕੌਰ ਅਤੇ ਐੱਸ.ਐੱਮ.ਸੀ. ਪ੍ਰਧਾਨ ਕੋਮਲਪ੍ਰੀਤ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਤੋਂ ਇਲਾਵਾ ਸੈਂਟਰ ਹੈੱਡ ਟੀਚਰ ਅੰਮ੍ਰਿਤ ਪਾਲ ਕੌਰ ਸਵੱਦੀ ਕਲਾਂ, ਰਸ਼ਪਾਲ ਸਿੰਘ ਈਸੇਵਾਲ, ਗੁਰਵਿੰਦਰ ਸਿੰਘ ਗੋਰਸੀਆਂ ਮੱਖਣ, ਸੁਖਦੀਪ ਕੌਰ ਪੁੜੈਣ ਅਤੇ ਜਸਪਾਲ ਸਿੰਘ ਭੱਠਾ ਧੂਆਂ ਸਮੇਤ ਵੱਖ-ਵੱਖ ਸਕੂਲਾਂ ਦੇ ਹੈੱਡ ਟੀਚਰ ਸ਼ਮਸ਼ੇਰ ਸਿੰਘ, ਜਰਨੈਲ ਸਿੰਘ, ਰਜਿੰਦਰ ਕੌਰ, ਦਵਿੰਦਰ ਸਿੰਘ, ਲਖਵਿੰਦਰ ਕੌਰ ਅਤੇ ਹਰਪ੍ਰੀਤ ਸਿੰਘ ਵੀ ਸ਼ਾਮਲ ਹੋਏ। ਮੁਕਾਬਲਿਆਂ ਵਿੱਚ ਅਧਿਆਪਕ ਤਾਰਨਜੀਤ ਸਿੰਘ, ਹਰਮਨਦੀਪ ਸਿੰਘ ਕੋਟਲੀ, ਬਲਜਿੰਦਰ ਸਿੰਘ ਬਲੀਪੁਰ ਖੁਰਦ, ਸੁਖਦੀਪ ਕੌਰ ਕੋਟਮਾਨ, ਬਲਵਿੰਦਰ ਸਿੰਘ ਸਿੱਧਵਾਂ ਕਲਾਂ, ਸੰਦੀਪ ਕੌਰ ਸਵੱਦੀ, ਇੰਦਰਜੀਤ ਸਿੰਘ ਤਲਵੰਡੀ ਨੌਬਾਦ, ਜਸਵਿੰਦਰ ਕੌਰ ਤਲਵੰਡੀ ਨੌਬਾਦ ਅਤੇ ਜਸਵਿੰਦਰ ਸਿੰਘ ਕੁਲ ਗਹਿਣਾ ਸਮੇਤ ਹੋਰ ਅਧਿਆਪਕਾਂ ਨੇ ਵੀ ਆਪਣਾ ਸਹਿਯੋਗ ਦਿੱਤਾ। ਮੁਕਾਬਲਿਆਂ ਵਿਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਪ੍ਰਸੰਸਾ ਪੱਤਰ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਭੂੰਦੜੀ ਦੇ ਸਟਾਫ਼ ਮੈਂਬਰਾਂ ਪ੍ਰੀਤਮ ਸਿੰਘ, ਜਗਦੀਪ ਕੌਰ, ਸੰਦੀਪ ਕੌਰ, ਸਰਬਜੀਤ ਕੌਰ, ਗੁਰਦੀਪ ਸਿੰਘ ਅਤੇ ਮਨਪ੍ਰੀਤ ਕੌਰ ਦੀ ਮਿਹਨਤ ਅਤੇ ਬਲਾਕ ਦੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਸੰਪੰਨ ਹੋਏ।