ਕ੍ਰਿਕਟ ਟੂਰਨਾਮੈਂਟ ਕਰਵਾਇਆ
ਹੰਬੜਾਂ, 25 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੀ ਖੇਡ ਗਰਉਂਡ ’ਚ ਗਿੱਲ ਖੇਡ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਲੱਬਾਂ ਦੇ ਕ੍ਰਿਕਟ ਖਿਡਾਰੀਆਂ ਦੀਆਂ 35 ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ’ਚ ਜੁੜੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਪੰਚ ਅਵਤਾਰ ਸਿੰਘ ਭੰਦੋਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾਂ ਜ਼ਰੂਰੀ ਹੈ, ਜਿਸ ਲਈ ਖੇਡ ਕਲੱਬ ਤੇ ਸਮਾਜ ਸੇਵੀ ਅਤੇ ਗ੍ਰਾਮ ਪੰਚਾਇਤਾਂ ਨੂੰ ਖੇਡ ਮੇਲੇ ਕਰਵਾਏ ਜਾਣ ਲਈ ਅੱਗੇ ਆਉਣਾ ਚਾਹੀਦਾ ਹੈ।
ਹੰਬੜਾਂ, 25 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੀ ਖੇਡ ਗਰਉਂਡ ’ਚ ਗਿੱਲ ਖੇਡ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਲੱਬਾਂ ਦੇ ਕ੍ਰਿਕਟ ਖਿਡਾਰੀਆਂ ਦੀਆਂ 35 ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ’ਚ ਜੁੜੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਪੰਚ ਅਵਤਾਰ ਸਿੰਘ ਭੰਦੋਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾਂ ਜ਼ਰੂਰੀ ਹੈ, ਜਿਸ ਲਈ ਖੇਡ ਕਲੱਬ ਤੇ ਸਮਾਜ ਸੇਵੀ ਅਤੇ ਗ੍ਰਾਮ ਪੰਚਾਇਤਾਂ ਨੂੰ ਖੇਡ ਮੇਲੇ ਕਰਵਾਏ ਜਾਣ ਲਈ ਅੱਗੇ ਆਉਣਾ ਚਾਹੀਦਾ ਹੈ।ਕ੍ਰਿਕਟ ਟੀਮਾਂ ’ਚ ਹੋਏ ਸਖ਼ਤ ਮੁਕਾਬਲਿਆਂ ’ਚ ਪਿੰਡ ਮੋਮ ਦੀ ਕ੍ਰਿਕਟ ਟੀਮ ਨੇ ਪਹਿਲਾ ਸਥਾਨ ਅਤੇ ਹੰਬੜਾਂ ਦੀ ਟੀਮ ਨੇ ਦੂਸਰਾ ਸਥਾਨ ਅਤੇ ਜਗਰਾਉਂ ਮੰਡੀ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਆਪ ਆਗੂ ਮੋਹਨ ਸਿੰਘ ਵਿਰਕ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਸਰਪੰਚ ਤੇਜਪਾਲ ਸਿੰਘ ਘਮਣੇਵਾਲ, ਤੇਜੀ ਗਿੱਲ ਵੱਲੋਂ ਕ੍ਰਮਵਾਰ 7100, 4100, 2100 ਨਕਦ ਰਾਸ਼ੀ ਭੇਟ ਕਰਦਿਆਂ ਕੀਤੀ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ, ਇਕਬਾਲ ਸਿੰਘ ਗਿੱਲ, ਸਰਪੰਚ ਰਣਜੀਤ ਸਿੰਘ ਬਾਠ, ਗੁਰਬਖਸ਼ ਸਿੰਘ ਬਾਠ, ਦਵਿੰਦਰ ਸਿੰਘ ਬਿੱਟੂ ਸਿੱਧੂ, ਨਿਤਨ,ਕਰਨ ਗੁਪਤਾ, ਮੰਗਲ, ਅਕਾਸ਼, ਕੁਲਵੰਤ ਸਿੰਘ ਬਾਠ, ਹਰਮਨਜੋਤ ਸਿੰਘ ਗਿੱਲ, ਅਵਤਾਰ ਸਿੰਘ, ਹਰਜਿੰਦਰ ਸਿੰਘ, ਭਿੰਦਰ ਸਿੰਘ, ਡਾ. ਅੰਕੁਸ਼ ਕੁਮਾਰ, ਤਨਵੀਰ ਅਖ਼ਤਰ, ਹਰਮਿੰਦਰ ਸਿੰਘ, ਕੁਮੇਂਟਰ ਵਿੱਕੀ ਲੁਧਿਆਣਾ, ਕਰਮਜੀਤ ਸਿੰਘ ਬੱਲ, ਗੁਰਦਿੱਤ ਸਿੰਘ ਨਿੱਕਾ ਸਮੇਤ ਹੋਰ ਪ੍ਰਬੰਧਕ ਅਤੇ ਖੇਡ ਪ੍ਰੇਮੀ ਮੌਜੂਦ ਸਨ।