26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੀਟੂ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਪੰਜਾਬ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਆਲ ਇੰਡੀਆ ਸੀਟੂ ਦੇ ਸੱਦੇ ’ਤੇ 1 ਅਤੇ 2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਦਾ ਘਿਰਾਓ ਕਰਨ ਲਈ ‘ਦਿੱਲੀ ਚੱਲੋ’ ਅੰਦੋਲਨ ਕੀਤਾ ਜਾਵੇਗਾ।

ਅਜੀਤ ਡੈਸਕ 26-11-2026
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਪੰਜਾਬ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਆਲ ਇੰਡੀਆ ਸੀਟੂ ਦੇ ਸੱਦੇ ’ਤੇ 1 ਅਤੇ 2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਦਾ ਘਿਰਾਓ ਕਰਨ ਲਈ ‘ਦਿੱਲੀ ਚੱਲੋ’ ਅੰਦੋਲਨ ਕੀਤਾ ਜਾਵੇਗਾ। ਇਸ ਸਬੰਧੀ ਗੁਰੀਲਾ ਨਗਰ ਸੀਟੂ ਦਫ਼ਤਰ ਰਛਪਾਲ ਸਿੰਘ ਹਾਲ ਵਿਖੇ ਸੀਟੂ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਸਕੱਤਰ ਡਾ. ਪ੍ਰਕਾਸ਼ ਸਿੰਘ ਬਰ੍ਹਮੀ, ਰਾਜਜਸਵੰਤ ਸਿੰਘ ਜੋਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫ਼ੈਸਲਿਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਟੂ ਪੰਜਾਬ ਦੇ ਸੂਬਾ ਪ੍ਰਧਾਨ ਚੰਦਰ ਸ਼ੇਖਰ ਤੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਮਜ਼ਦੂਰਾਂ ਦੇ ਹੱਕਾਂ ਦੀ ਬਲੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕ ਵਿਚ ਬਣੇ 29 ਕਾਨੂੰਨਾਂ ਨੂੰ ਖ਼ਤਮ ਕਰਕੇ ਲਿਆਂਦੇ ਗਏ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹਿੱਤਾਂ ਦੇ ਉਲਟ ਹਨ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਦਿੱਲੀ ਵਿਖੇ ਸੰਸਦ ਦੇ ਘਿਰਾਓ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੀਆਂ ਵੱਖ-ਵੱਖ ਸੂਬਾਈ ਯੂਨੀਅਨਾਂ ਦੀਆਂ ਮੀਟਿੰਗਾਂ ਕਰਨ ਦੇ ਨਾਲ - ਨਾਲ ਸੂਬੇ ਭਰ ਵਿਚ 6 ਕਨਵੈਨਸ਼ਨਾਂ ਕੀਤੀਆਂ ਜਾਣਗੀਆਂ। ਇਸ ਮੌਕੇ ਸੀਟੂ ਪੰਜਾਬ ਦੇ ਆਗੂਆਂ ਚੰਦਰ ਸ਼ੇਖਰ ਅਤੇ ਦਲਜੀਤ ਕੁਮਾਰ ਗੋਰਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਯੂਨੀਅਨਾਂ ਨਾਲ ਮੀਟਿੰਗ ਲਈ ਦਿੱਤੇ ਸਮੇਂ ਨੂੰ ਟਾਲ-ਮਟੋਲ ਕਰਨ ਦੀ ਕੋਸ਼ਿਸ਼ ਕੀਤੀ ਜਾਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਾ ਕੀਤਾ ਤਾਂ ਸੀਟੂ ਪੰਜਾਬ ਵਲੋਂ ਧੂਰੀ ਵਿਧਾਨ ਸਭਾ ਹਲਕੇ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ। ਮੀਟਿੰਗ ਵਿਚ ਸੀਟੂ ਦੇ ਸੂਬਾਈ ਆਗੂ ਦੇਵਰਾਜ ਵਰਮਾ ਤੇ ਨੈਵ ਸਿੰਘ ਲੋਚਮਾ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਮੁੱਲਾਂਪੁਰ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।