26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੈਪਟਨ ਸੰਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਚੋਣ ਕਮੇਟੀ ਮੈਂਬਰ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਟੋਨੀ, ਜੱਗਾ

ਹੰਬੜਾਂ, 25 ਨਵੰਬਰ (ਮੇਜਰ ਹੰਬੜਾਂ)- ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੌਰਾਨ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਨਾਲ ਜਿੱਥੇ ਹਲਕਾ ਦਾਖਾ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਕੈਪਟਨ ਸੰਧੂ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ। ਇਹ ਪ੍ਰਗਟਾਵਾ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ ਅਤੇ ਕਾਂਗਰਸੀ ਆਗੂ ਸਾਬਕਾ ਪੰਚਾਇਤ ਮੈਂਬਰ ਜਗਮਿੰਦਰ ਸਿੰਘ ਜੱਗਾ ਗਰਚਾ ਨੇ ਕੈਪਟਨ ਸੰਦੀਪ ਸੰਧੂ ਦੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ।

ਸੰਦੀਪ ਸਿੰਘ ਸੰਧੂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ, ਸਾਬਕਾ ਪੰਚ ਜਗਮਿੰਦਰ ਸਿੰਘ ਜੱਗਾ ਗਰਚਾ 26-11-2026
ਹੰਬੜਾਂ, 25 ਨਵੰਬਰ (ਮੇਜਰ ਹੰਬੜਾਂ)- ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੌਰਾਨ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ਨਾਲ ਜਿੱਥੇ ਹਲਕਾ ਦਾਖਾ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਕੈਪਟਨ ਸੰਧੂ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ। ਇਹ ਪ੍ਰਗਟਾਵਾ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ ਅਤੇ ਕਾਂਗਰਸੀ ਆਗੂ ਸਾਬਕਾ ਪੰਚਾਇਤ ਮੈਂਬਰ ਜਗਮਿੰਦਰ ਸਿੰਘ ਜੱਗਾ ਗਰਚਾ ਨੇ ਕੈਪਟਨ ਸੰਦੀਪ ਸੰਧੂ ਦੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦਾਖਾ ਤੋਂ ਜਿੱਥੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸ਼ਾਨਦਾਰ ਜਿੱਤ ਦਰਜ ਕਰਨਗੇ, ਉੱਥੇ ਸੂਬੇ ਵਿਚ ਕਾਂਗਰਸ ਸਰਕਾਰ ਬਣਨਾ ਤੈਅ ਹੈ। ਟੋਨੀ ਭੱਠਾਧੂਹਾ ਨੇ ਕਿਹਾ ਕਿ ਕੈਪਟਨ ਸੰਦੀਪ ਸੰਧੂ ਦੀ ਨਿਯੁਕਤੀ ਨਾਲ ਹਲਕਾ ਦਾਖਾ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਸਦਕਾ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੂਰੀ ਮਿਹਨਤ ਨਾਲ ਕੰਮ ਕਰਦਿਆਂ ਪਾਰਟੀ ਦੀ ਜਿੱਤ ਦੇ ਜਾਮਨ ਬਣਨਗੇ। ਇਸ ਮੌਕੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਵਧਾਈ ਦੇਣ ਵਾਲਿਆਂ ਵਿਚ ਸਾਬਕਾ ਸਰਪੰਚ ਕੈਪਟਨ ਬਲਵੰਤ ਸਿੰਘ ਰਾਣਕੇ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਸਾਬਕਾ ਸਰਪੰਚ ਜਗੀਰ ਸਿੰਘ ਵਲੀਪੁਰ ਖੁਰਦ, ਕੇਹਰ ਸਿੰਘ ਬਾਣੀਏਵਾਲ ਤੇ ਅਲਬੇਲ ਸਿੰਘ ਘਮਣੇਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਛੇ ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ, ਤਿੰਨਾਂ ਵਰਗਾਂ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਨੇ ਪਹਿਲਾ ਸਥਾਨ ਹ... ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।