26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਛੇ ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ, ਤਿੰਨਾਂ ਵਰਗਾਂ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਨੇ ਪਹਿਲਾ ਸਥਾਨ ਹਾਸਿਲ ਕੀਤਾ- ਪ੍ਰਿੰਸੀਪਲ ਡਾ. ਬਲਵਿੰਦਰ ਕੌਰ

ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਤੇਜਸ ਪਬਲਿਕ ਸਕੂਲ ਚੌਕੀਮਾਨ ਵਿਖੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਨੌਰਥ) ਵਲੋਂ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲਾ ਬੜੇ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਛੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਵਿਤਾ ਉਚਾਰਨ ਕਲਾ, ਆਤਮ-ਵਿਸ਼ਵਾਸ, ਭਾਸ਼ਾਈ ਯੋਗਤਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ।

ਤੇਜਸ ਪਬਲਿਕ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ 26-11-2026
ਚੌਂਕੀਮਾਨ, 25 ਨਵੰਬਰ (ਤੇਜਿੰਦਰ ਸਿੰਘ ਚੱਢਾ)- ਤੇਜਸ ਪਬਲਿਕ ਸਕੂਲ ਚੌਕੀਮਾਨ ਵਿਖੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਨੌਰਥ) ਵਲੋਂ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲਾ ਬੜੇ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਛੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਵਿਤਾ ਉਚਾਰਨ ਕਲਾ, ਆਤਮ-ਵਿਸ਼ਵਾਸ, ਭਾਸ਼ਾਈ ਯੋਗਤਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਕਵਿਤਾਵਾਂ ਨੂੰ ਸੁੰਦਰ ਲੈਅ, ਸਹੀ ਉਚਾਰਨ, ਹਾਵ-ਭਾਵ ਅਤੇ ਪ੍ਰਭਾਵਸ਼ਾਲੀ ਅੰਦਾਜ਼ ਨਾਲ ਪੇਸ਼ ਕੀਤਾ । ਮੁਕਾਬਲੇ ਦੇ ਜੱਜ ਮਨਪ੍ਰੀਤ ਕੌਰ ਅਤੇ ਗੁਰਪਾਲ ਸਿੰਘ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਉਚਾਰਨ, ਲੈਅ, ਭਾਵ-ਪ੍ਰਗਟਾਵੇ, ਆਤਮ-ਵਿਸ਼ਵਾਸ ਅਤੇ ਸਮੁੱਚੀ ਪੇਸ਼ਕਾਰੀ ਦੇ ਆਧਾਰ ’ਤੇ ਨਤੀਜੇ ਐਲਾਨੇ। ਸਮਾਗਮ ਦੀ ਮੰਚ ਸੰਚਾਲਕ ਰਮਨਦੀਪ ਕੌਰ ਨੇ ਬੜੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਭੂਮਿਕਾ ਨਿਭਾਈ। ਮੁਕਾਬਲੇ ਦੇ ਵਿੱਚ ਵਰਗ 1 ਵਿਚ ਪਹਿਲਾ ਸਥਾਨ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ, ਦੂਜਾ ਸਥਾਨ ਐਸ.ਆਰ.ਐਮ. ਕਾਨਵੈਂਟ ਸਕੂਲ ਪੋਹੀਰ ਤੇ ਤੀਜਾ ਸਥਾਨ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕਿੜੀ, ਵਰਗ 2 ਵਿੱਚ ਪਹਿਲਾ ਸਥਾਨ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ, ਦੂਜਾ ਸਥਾਨ ਐਸ.ਆਰ.ਐਮ. ਕਾਨਵੈਂਟ ਸਕੂਲ ਪੋਹੀੜ ਤੇ ਤੀਜਾ ਸਥਾਨ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕਿੜੀ ਅਤੇ ਵਰਗ 3 ਵਿਚ ਪਹਿਲਾ ਸਥਾਨ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ, ਦੂਜਾ ਸਥਾਨ ਐੱਸ.ਆਰ.ਐੱਮ. ਕਾਨਵੈਂਟ ਸਕੂਲ ਪੋਹੀੜ ਤੇ ਤੀਜਾ ਸਥਾਨ ਬਡਿੰਗ ਬ੍ਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਨੇ ਹਾਸਲ ਕੀਤਾ।ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਾਰੇ ਭਾਗੀਦਾਰਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਹ ਸਮਾਗਮ ਵਿਦਿਆਰਥੀਆਂ ਵਿਚ ਸਾਹਿਤ, ਭਾਸ਼ਾ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਸ਼ਲਾਘਾਯੋਗ ਕਦਮ ਸਾਬਤ ਹੋਇਆ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀਆਂ ਵਿਦਿਆਰਥਣਾਂ ਨੇ ਅੰਤਰ-ਖੇਤਰੀ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੈਪਟਨ ਸੰਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਚੋਣ ਕਮੇਟੀ ਮੈਂਬਰ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਟੋਨੀ, ਜੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।