26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਹੰਬੜਾਂ ’ਚ ਵਰਕਰਾਂ ਨੇ ਲੱਡੂ ਵੰਡੇ

ਹੰਬੜਾਂ, 26 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਗੱਠਜੋੜ ਦੀ ਖੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਤਹਿਤ ਕਸਬਾ ਹੰਬੜਾਂ ਵਿਖੇ ਵਿਧਾਨ ਸਭਾ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾਲ ਸਰਕਾਰ ਬਣਾਏਗਾ ।

ਅਜੀਤ ਡੈਸਕ 27-11-2026
ਹੰਬੜਾਂ, 26 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਗੱਠਜੋੜ ਦੀ ਖੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਤਹਿਤ ਕਸਬਾ ਹੰਬੜਾਂ ਵਿਖੇ ਵਿਧਾਨ ਸਭਾ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾਲ ਸਰਕਾਰ ਬਣਾਏਗਾ । ਇਸ ਮੌਕੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਪੰਚ ਗੁਰਚਰਨ ਸਿੰਘ ਬਾਠ, ਯੂਥ ਆਗੂ ਅਵਤਾਰ ਸਿੰਘ ਤਾਰੀ ਚੀਮਾ, ਭਾਜਪਾ ਦੀ ਮਹਿਲਾ ਆਗੂ ਪਰਮਿੰਦਰ ਕੌਰ ਅਤੇ ਹੰਬੜਾਂ ਦੇ ਯੂਥ ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਕਿਹਾ ਕਿ ਅਕਾਲੀ ਦਲ/ਭਾਜਪਾ ਗੱਠਜੋੜ 2027 ’ਚ ਸੂਬੇ ’ਚ ਸਰਕਾਰ ਬਣਾ ਕੇ ਆਪ ਨੂੰ ਸੂਬੇ ’ਚੋਂ ਚੱਲਦਾ ਕਰੇਗਾ। ਇਸ ਮੌਕੇ ਦਾਰਾ ਸਿੰਘ ਤੂਰ, ਜਸਵੀਰ ਸਿੰਘ ਰਾਣਾ, ਮੇਜਰ ਸਿੰਘ ਚੀਮਾ , ਕਪੂਰ ਸਿੰਘ ਘੁੰਮਾਣ, ਪ੍ਰਧਾਨ ਕਮਲਦੀਪ ਸਿੰਘ ਬਾਦਲ, ਪ੍ਰਮੋਦ ਕੁਮਾਰ ਰਾਜੂ, ਕੇਸਰ ਸਿੰਘ ਸਰੀਂਹ, ਬਲਵਿੰਦਰ ਸਿੰਘ ਫੌਜੀ, ਗੁਰਦੀਪ ਸਿੰਘ ਧਾਲੀਵਾਲ, ਐੱਮ.ਡੀ ਹੰਬੜਾਂ, ਕੁਲਦੀਪ ਸਿੰਘ ਬਾਠ, ਚੇਤੂ ਸਿੰਘ, ਕੁਲਵੰਤ ਸਿੰਘ ਬਾਠ ਤੇ ਹੋਰ ਹਾਜ਼ਰ ਸਨ। 26Jag35
ਪਿਛਲੀ ਖ਼ਬਰ ਪਿੰਡ ਜਲਾਲਦੀਵਾਲ ਤੇ ਰਾਜਗੜ੍ਹ ਵਾਸੀਆਂ ਵਲੋਂ ਪ੍ਰਭਦੀਪ ਨੱਥੋਵਾਲ ਦੇ ਹੱਕ ’ਚ ਹਮਾਇਤ ਦਾ ਐਲਾਨ ਅਗਲੀ ਖ਼ਬਰ ਪੰਜਾਬ ਦੇ ਹਿੱਤਾਂ ਲਈ ਸ਼ੁੱਭ ਅਕਾਲੀ-ਭਾਜਪਾ ਗੱਠਜੋੜ- ਝੱਮਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।