27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੇਜਰ ਸਿੰਘ ਭੈਣੀ ਨੇ ਹਲਕਾ ਦਾਖਾ ’ਚ ਸਰਗਰਮੀਆਂ ਵਧਾਈਆਂ

ਭੂੰਦੜੀ, 27 ਨਵੰਬਰ (ਕੁਲਦੀਪ ਸਿੰਘ ਮਾਨ)- ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗ ਪਈਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਦਾ ਨਾਂਅ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਸੰਭਾਵੀ ਦਾਅਵੇਦਾਰਾਂ ਵਜੋਂ ਚਰਚਾ ਵਿਚ ਆ ਰਿਹਾ ਹੈ।

ਮੇਜਰ ਸਿੰਘ ਭੈਣੀ 28-11-2026
ਭੂੰਦੜੀ, 27 ਨਵੰਬਰ (ਕੁਲਦੀਪ ਸਿੰਘ ਮਾਨ)- ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗ ਪਈਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਦਾ ਨਾਂਅ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਸੰਭਾਵੀ ਦਾਅਵੇਦਾਰਾਂ ਵਜੋਂ ਚਰਚਾ ਵਿਚ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਮੇਜਰ ਸਿੰਘ ਭੈਣੀ ਪਹਿਲਾਂ ਵੀ ਹਲਕਾ ਦਾਖਾ ਦੇ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਸਿਆਸੀ ਹਲਕਿਆਂ ਵਿੱਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਆਪਣਾ ਸੰਪਰਕ ਵਧਾਉਣ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ, ਆਗੂਆਂ ਅਤੇ ਇਲਾਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਵਿੱਚ ਸਰਗਰਮ ਹਨ। ਇਸ ਨੂੰ ਉਨ੍ਹਾਂ ਵੱਲੋਂ ਹਲਕਾ ਦਾਖਾ ਤੋਂ ਕਾਂਗਰਸ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਦੀਆਂ ਤਿਆਰੀਆਂ ਵਜੋਂ ਦੇਖਿਆ ਜਾ ਰਿਹਾ ਹੈ। ਮੇਜਰ ਸਿੰਘ ਭੈਣੀ ਦਾ ਪਰਿਵਾਰ ਵੀ ਸਿਆਸੀ ਪਿਛੋਕੜ ਰੱਖਦਾ ਹੈ। ਉਨ੍ਹਾਂ ਦੇ ਪਿਤਾ ਸਵਰਗਵਾਸੀ ਗੁਰਦੀਪ ਸਿੰਘ ਭੈਣੀ ਹਲਕਾ ਜਗਰਾਉਂ ਤੋਂ ਵਿਧਾਇਕ ਰਹਿ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਹਾਈਕਮਾਂਡ ਹਲਕਾ ਦਾਖਾ ਤੋਂ ਕਿਸ ਆਗੂ ਨੂੰ ਪਾਰਟੀ ਦੀ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਦੀ ਹੈ।
ਪਿਛਲੀ ਖ਼ਬਰ ਜੀ. ਟੀ. ਬੀ. ਕਾਲਜ ਦਾਖਾ ਲੜਕੀਆਂ ਨੇ ਅੰਤਰ ਕਾਲਜ ਖੋ-ਖੋ ਮੁਕਾਬਲੇ ’ਚ ਚੌਥੀ ਵਾਰ ਜਿੱਤਿਆ ਸੋਨ ਤਗਮਾ ਪੀ. ਯੂ. ਬੀ-ਡਵੀਜ਼... ਅਗਲੀ ਖ਼ਬਰ ਪੰਚਾਇਤ ਯੂਨੀਅਨ ਰਾਏਕੋਟ ਵਲੋਂ ਨਵ-ਨਿਯੁਕਤ ਐੱਸ. ਡੀ. ਐੱਮ. ਕਪਿਲ ਜਿੰਦਲ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।