ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਜਗਰਾਉਂ ’ਚ ਹੋਵੇਗਾ ਭਰਵਾਂ ਸਵਾਗਤ
ਜਗਰਾਉਂ, 28 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 2 ਦਸੰਬਰ, 2026 ਨੂੰ ਮੋਗਾ ਤੋਂ ਜਗਰਾਉਂ ਵਿਖੇ ਦਾਖ਼ਲ ਹੋਵੇਗੀ ਤੇ ਅੱਗੇ ਲੁਧਿਆਣਾ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗੀ। ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਸਵਾਗਤੀ ਪ੍ਰਬੰਧਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਜਗਰਾਉਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੇਆਂਸ਼ੀ ਜੈਨ ਅਤੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਬ
ਬਲੌਜ਼ਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਦੀ ਗਤੀਵਿਧੀ ਕਰਵਾਈ
29-11-2026
ਜਗਰਾਉਂ, 28 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 2 ਦਸੰਬਰ, 2026 ਨੂੰ ਮੋਗਾ ਤੋਂ ਜਗਰਾਉਂ ਵਿਖੇ ਦਾਖ਼ਲ ਹੋਵੇਗੀ ਤੇ ਅੱਗੇ ਲੁਧਿਆਣਾ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗੀ। ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਸਵਾਗਤੀ ਪ੍ਰਬੰਧਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਜਗਰਾਉਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੇਆਂਸ਼ੀ ਜੈਨ ਅਤੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੀ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਬੇਅੰਤ ਸਿੰਘ ਸਿੱਧੂ ਨੇ ਸ਼ੋਭਾ ਯਾਤਰਾ ਦੇ ਰੂਟ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਬ ਡਵੀਜ਼ਨ ਜਗਰਾਉਂ ਦੇ ਵੱਖ-ਵੱਖ ਅਧਿਕਾਰੀਆਂ ਅਤੇ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਦੱਸਿਆ ਕਿ ਸ਼ੋਭਾ ਯਾਤਰਾ ਦਾ ਸ਼ੇਰਪੁਰ ਚੌਂਕ, ਤਹਿਸੀਲ ਚੌਂਕ ਅਤੇ ਸੀਟੀ ਯੂਨੀਵਰਸਿਟੀ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ਼-ਸਫ਼ਾਈ ਕਰਵਾਉਣ, ਸੜਕਾਂ ’ਤੇ ਪੈਚ ਵਰਕ ਲਗਾਉਣ, ਪਾਣੀ ਦਾ ਛਿੜਕਾਅ ਕਰਨ ਅਤੇ ਸਜਾਵਟ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੇਆਂਸ਼ੀ ਜੈਨ ਤੇ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਧਾਰਮਿਕ ਜਥੇਬੰਦੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਸੇਧ ਲੈਣ ਦਾ ਸੱਦਾ ਵੀ ਦਿੱਤਾ। ਮੀਟਿੰਗ ਵਿਚ ਲਵਦੀਪ ਸਿੰਘ ਡੀ.ਐੱਸ.ਪੀ. ਜਗਰਾਉਂ, ਗੁਰਪ੍ਰੀਤ ਸਿੰਘ ਵਾਈਸ ਚੇਅਰਮੈਨ ਸੀਟੀ ਯੂਨੀਵਰਸਿਟੀ, ਸਮਾਜ ਸੇਵੀ ਰਾਜਿੰਦਰ ਜੈਨ, ਗੁਰਿੰਦਰ ਸਿੰਘ ਸਿੱਧੂ, ਕੰਵਰਪਾਲ ਸਿੰਘ ਪ੍ਰਧਾਨ ਨਗਰ ਕੌਂਸਲ ਜਗਰਾਉਂ, ਕੁਲਵਿੰਦਰ ਸਿੰਘ ਕਾਲਾ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ, ਸਾਜਨ ਮਲਹੋਤਰਾ, ਕਰਮ ਸਿੰਘ ਸਿੱਧੂ, ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਐਕਸੀਅਨ, ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਜਗਰਾਉਂ, ਸਤਨਾਮ ਸਿੰਘ ਨਾਇਬ ਤਹਿਸੀਲਦਾਰ ਜਗਰਾਉਂ, ਸੁਰਜੀਤ ਚੰਦ ਬੀ.ਡੀ.ਪੀ.ਓ. ਜਗਰਾਉਂ, ਰਵਿਦਾਸ ਮਿਸ਼ਨ ਦੇ ਜਸਵੀਰ ਸਿੰਘ, ਭੁਪਿੰਦਰ ਸਿੰਘ ਮੁਰਲੀ, ਪ੍ਰੇਮ ਸਿੰਘ ਲੋਹਟ, ਮਹਿੰਗਾ ਸਿੰਘ, ਸਰਬਜੀਤ ਸਿੰਘ ਭੱਟੀ, ਬਲਵੀਰ ਸਿੰਘ ਨੱਥੋਵਾਲ, ਕੈਪਟਨ ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ।