29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਧਵਾਂ ਵਿੱਦਿਅਕ ਸੰਸਥਾਵਾਂ ਸਿੱਧਵਾਂ ਖੁਰਦ ਵਿਖੇ ਮਨਾਇਆ ਗਿਆ। ਇਹ ਸੰਸਥਾਵਾਂ ਸ਼੍ਰੀ ਹਰਗੋਬਿੰਦ ਉਜਾਗਰ ਹਰੀ ਟਰੱਸਟ ਦੇ ਅਧੀਨ ਚੱਲ ਰਹੀਆਂ ਹਨ।

ਅਜੀਤ ਡੈਸਕ 29-11-2026
ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਧਵਾਂ ਵਿੱਦਿਅਕ ਸੰਸਥਾਵਾਂ ਸਿੱਧਵਾਂ ਖੁਰਦ ਵਿਖੇ ਮਨਾਇਆ ਗਿਆ। ਇਹ ਸੰਸਥਾਵਾਂ ਸ਼੍ਰੀ ਹਰਗੋਬਿੰਦ ਉਜਾਗਰ ਹਰੀ ਟਰੱਸਟ ਦੇ ਅਧੀਨ ਚੱਲ ਰਹੀਆਂ ਹਨ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਉਪਰੰਤ ਵਿਦਿਆਰਥੀਆਂ ਅਤੇ ਗੁਰਮਤਿ ਗਿਆਨ ਕਲਾਸ, ਨਗਰ ਮੰਡਿਆਣੀ ਵਲੋਂ ਰੂਹਾਨੀ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪ੍ਰੇਰਨਾਦਾਇਕ ਕਵੀਸ਼ਰੀਆਂ ਅਤੇ ਅਧਿਆਤਮਿਕ ਵਿਚਾਰ ਪੇਸ਼ ਕੀਤੇ ਗਏ। ਇਹ ਪਾਵਨ ਦਿਹਾੜਾ ਟਰੱਸਟ ਦੀ ਯੋਗ ਅਗਵਾਈ ਵਿਚ ਮਨਾਇਆ ਗਿਆ, ਜਿਸ ਵਿੱਚ ਬਰਿੰਦਰ ਸਿੰਘ ਸਿੱਧੂ (ਪ੍ਰਧਾਨ), ਪ੍ਰੀਤਮ ਸਿੰਘ ਜੌਹਲ (ਸਕੱਤਰ), ਹਰਮੇਲ ਸਿੰਘ ਸਿੱਧੂ (ਮੈਨੇਜਰ) ਅਤੇ ਟਰੱਸਟ ਦੇ ਮੈਂਬਰ ਦੇਵਿੰਦਰ ਸਿੰਘ ਮਾਨ, ਜਰਨੈਲ ਸਿੰਘ ਢਿੱਲੋਂ ਅਤੇ ਸ੍ਰੀਮਤੀ ਸਤਿੰਦਰਜੀਤ ਕੌਰ ਸ਼ਾਮਿਲ ਹਨ। ਇਸ ਸਮਾਗਮ ਵਿਚ ਸਮੂਹ ਸਹਿਯੋਗੀ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਵਿਚ ਡਾ. ਅਮਨਦੀਪ ਕੌਰ (ਜੀ.ਐੱਚ.ਜੀ. ਹਰਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ), ਡਾ. ਸਤਿੰਦਰ ਕੌਰ (ਖ਼ਾਲਸਾ ਕਾਲਜ ਫਾਰ ਵੂਮੈਨ), ਪ੍ਰੋ. (ਡਾ.) ਸ਼ਵੇਤਾ ਢੰਡ (ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ), ਡਾ. ਜੀ. ਪਵਨ ਕੁਮਾਰ (ਜੀ.ਐੱਚ.ਜੀ. ਇੰਸਟੀਚਿਊਟ ਆਫ਼ ਫਾਰਮੇਸੀ) ਅਤੇ ਸ੍ਰੀਮਤੀ ਦਲਜੀਤ ਕੌਰ ( ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ) ਸ਼ਾਮਿਲ ਸਨ। ਸਮਾਗਮ ਦੀ ਸਮਾਪਤੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਵਰਤਾਉਣ ਨਾਲ ਹੋਈ, ਜਿਸ ਵਿੱਚ ਸਮੂਹ ਹਾਜ਼ਰੀਨ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਇਹ ਸਮਾਗਮ ਸੇਵਾ, ਸਮਾਨਤਾ, ਨਿਮਰਤਾ ਅਤੇ ਸਰਬ-ਸਾਂਝੀਵਾਲਤਾ ਦੀ ਉਸ ਭਾਵਨਾ ਦਾ ਪ੍ਰਤੀਕ ਬਣਿਆ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਮੂਲ ਆਧਾਰ ਹੈ। ਇਸ ਮੌਕੇ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਦਾ ਸਦੀਵੀ ਸੰਦੇਸ਼ ਸਮੁੱਚੇ ਮਾਹੌਲ ਵਿੱਚ ਗੂੰਜਦਾ ਰਿਹਾ, ਜਿਸ ਨੇ ਹਾਜ਼ਰ ਸੰਗਤ ਨੂੰ ਪ੍ਰਭੂ ਭਗਤੀ, ਇਮਾਨਦਾਰੀ ਨਾਲ ਜੀਵਨ ਬਤੀਤ ਕਰਨ, ਵੰਡ ਕੇ ਛਕਣ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨ ਦੇ ਮਾਰਗ ’ ਤੇ ਚੱਲਣ ਲਈ ਪ੍ਰੇਰਿਤ ਕੀਤਾ
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸਮਾਜ ਸੇਵੀ ਪਰਿਵਾਰ ਵਲੋਂ ਸਕੂਲ ਵਿਦਿਆਰਥੀਆਂ ਨੂੰ ਕੋਟੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।