ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਕਰਵਾਇਆ
ਭੂੰਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਲੁਧਿਆਣਾ) ਵਿਖੇ ਕਰਵਾਇਆ ਗਿਆ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਪ੍ਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ।
ਭੂੰਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਲੁਧਿਆਣਾ) ਵਿਖੇ ਕਰਵਾਇਆ ਗਿਆ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਪ੍ਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਦੇ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ, ਉੱਥੇ ਹੀ ਖਿਡਾਰੀਆਂ ਵਿੱਚ ਅਨੁਸ਼ਾਸਨ, ਇਕਜੁੱਟਤਾ, ਸਹਿਣਸ਼ੀਲਤਾ ਅਤੇ ਆਪਸੀ ਸਹਿਯੋਗ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਸਪੋਰਟਸ ਮੀਟ ਦੌਰਾਨ ਅੰਡਰ-8, 10, 12, 14,17 ਅਤੇ 19 ਉਮਰ ਵਰਗਾਂ ਦੇ ਲੜਕੇ-ਲੜਕੀਆਂ ਦੇ 100, 200, 400 ਅਤੇ 800 ਮੀਟਰ ਦੌੜਾਂ, ਲੰਮੀ ਛਾਲ, ਉੱਚੀ ਛਾਲ, ਸ਼ਾਟਪੁੱਟ ਅਤੇ ਡਿਸਕਸ ਥਰੋਅ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਕੇ.ਜੀ. ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ 50 ਮੀਟਰ ਦੌੜ, 30 ਮੀਟਰ ਦੌੜ, ਬੈਕ ਰੇਸ, ਲੈਮਨ ਸਪੂਨ ਰੇਸ, ਫਰੌਗ ਰੇਸ, ਥ੍ਰੀ ਲੈੱਗ ਰੇਸ ਅਤੇ ਬਾਸਕਟ ਵਿੱਚ ਗੇਂਦ ਸੁੱਟਣ ਵਰਗੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਅਧਿਆਪਕਾਂ, ਹੈਲਪਰਾਂ ਅਤੇ ਡਰਾਈਵਰਾਂ ਦੀਆਂ ਦੌੜਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਰਮਿਆਨ ਵਾਲੀਬਾਲ ਮੁਕਾਬਲਾ, ਅਧਿਆਪਕਾਂ ਦੀ ਰੱਸਾਕਸ਼ੀ ਅਤੇ ਸਪੂਨ ਰੇਸ ਵੀ ਖਿੱਚ ਦਾ ਕੇਂਦਰ ਰਹੀਆਂ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਪ੍ਰਗਟ ਸਿੰਘ ਸੰਘਾ, ਮਨਦੀਪ ਸਿੰਘ ਢੱਟ, ਪ੍ਰਿੰਸੀਪਲ ਜਸਵੰਤ ਕੌਰ ਢੱਟ ਅਤੇ ਵਾਈਸ ਪ੍ਰਿੰਸੀਪਲ ਸ੍ਰੀ ਪ੍ਰਿੰਸ ਰੁਪਾਲ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਬੈਸਟ ਐਥਲੀਟ ਚੁਣੇ ਗਏ ਵਿਦਿਆਰਥੀਆਂ ਨੂੰ ਮੈਡਲ ਤੇ ਟਰਾਫੀਆਂ ਪ੍ਰਦਾਨ ਕੀਤੀਆਂ ਗਈਆਂ। ਸਕੂਲ ਮੈਨੇਜਮੈਂਟ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।