29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ’ਚ ਝੰਡੀ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਪ੍ਰਾਇਮਰੀ ਵਰਗ ਦੇ ਖਿਡਾਰੀਆਂ ਨੇ 46ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸ੍ਰੀ ਨਰੇਸ਼ ਚੰਦ ਸਟੇਡੀਅਮ ਖੰਨਾ ਵਿਖੇ ਕਰਵਾਏ ਗਏ ਇੰਨ੍ਹਾਂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹਾ ਲੁਧਿਆਣਾ ਦੇ ਕੁੱਲ 19 ਬਲਾਕਾਂ ਦੇ ਸੈਂਕੜੇ ਉੱਭਰਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 29-11-2026
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਪ੍ਰਾਇਮਰੀ ਵਰਗ ਦੇ ਖਿਡਾਰੀਆਂ ਨੇ 46ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਸ੍ਰੀ ਨਰੇਸ਼ ਚੰਦ ਸਟੇਡੀਅਮ ਖੰਨਾ ਵਿਖੇ ਕਰਵਾਏ ਗਏ ਇੰਨ੍ਹਾਂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹਾ ਲੁਧਿਆਣਾ ਦੇ ਕੁੱਲ 19 ਬਲਾਕਾਂ ਦੇ ਸੈਂਕੜੇ ਉੱਭਰਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸਖ਼ਤ ਮੁਕਾਬਲੇ ਦੌਰਾਨ ਰਾਏਕੋਟ ਬਲਾਕ ਦੀ ਨੁਮਾਇੰਦਗੀ ਕਰਦਿਆਂ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਕੁੱਲ 38 ਤਗਮੇ ਜਿੱਤ ਕੇ ਹੂੰਝਾ ਫੇਰ ਜਿੱਤ ਦਰਜ਼ ਕੀਤੀ। ਸਕੂਲ ਦੇ ਖਿਡਾਰੀਆਂ ਨੇ ਕੁੱਲ 38 ਤਗਮੇ ਜਿੱਤੇ, ਜਿਸ ਵਿਚ 5 ਸੋਨ, 30 ਚਾਂਦੀ ਅਤੇ 3 ਕਾਂਸੀ ਦੇ ਤਗਮੇ ਸ਼ਾਮਿਲ ਹਨ। ਇਸ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਸਕੂਲ ਦੇ 12 ਹੋਣਹਾਰ ਖਿਡਾਰੀਆਂ ਦੀ ਚੋਣ ਅਗਲੇ ਪੜ੍ਹਾਅ ਸੂਬਾ ਪੱਧਰੀ (ਸਟੇਟ) ਖੇਡ ਮੁਕਾਬਲਿਆਂ ਲਈ ਹੋ ਗਈ ਹੈ, ਜੋ ਕਿ ਸਕੂਲ ਤੇ ਮਾਪਿਆਂ ਲਈ ਬੜੇ ਮਾਣ ਵਾਲੀ ਗੱਲ ਹੈ। ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਅਥਲੀਟਾਂ ਨੇ 100 ਮੀਟਰ, 200 ਮੀਟਰ, 400 ਮੀਟਰ ਅਤੇ 600 ਮੀਟਰ ਦੌੜਾਂ ਤੋਂ ਇਲਾਵਾ ਰੀਲੇਅ ਰੇਸਾਂ ਵਿਚ ਆਪਣੀ ਤੇਜ਼ ਰਫ਼ਤਾਰ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਟੀਮ ਖੇਡਾਂ ਵਿਚ ਵੀ ਬੱਸੀਆਂ ਸਕੂਲ ਦੀ ਝੰਡੀ ਰਹੀ, ਜਿੱਥੇ ਖੋ-ਖੋ (ਲੜਕੇ ਅਤੇ ਲੜਕੀਆਂ) ਅਤੇ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਬਿਹਤਰੀਨ ਖੇਡ ਦਿਖਾਉਂਦਿਆਂ ਤਗਮੇ ਆਪਣੀ ਝੋਲੀ ਪਾਏ। ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ ’ਤੇ ਸਕੂਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਅਤੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਵੀਰਾਂ ਬਾਲੀ ਕੌੜਾ, ਮਨਪ੍ਰੀਤ ਕੌਰ ਬੱਸੀਆਂ, ਪਰਮਿੰਦਰ ਕੌਰ ਰਾਏਕੋਟ, ਰੀਤੂ ਕਮਲ, ਜਗਰੂਪ ਸਿੰਘ ਚਚਰਾੜੀ ਸਮੇਤ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਬਿਕਟਰ ਨੇ ਪੀੜਤ ਕਿਸਾਨ ਜਗਦੇਵ ਸਿੰਘ ਨੂੰ ਦਿੱਤਾ ਚੈੱਕ ਅਗਲੀ ਖ਼ਬਰ ਪਿੰਡ ਸੁਖਾਣਾ ਵਿਖੇ 13 ਲੱਖ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਗਰਾਊਂਡ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਉਦਘਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।