30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)- ਸਥਾਨਕ ਕਸਬਾ ਭੂੰਦੜੀ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਲਹਿੰਦੀ ਪੱਤੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਪਿੰਡ ਹਾਂਸ ਕਲਾਂ ਵਿਖੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ ‘ਆਪ’ ਦੇ ਹਲਕਾ ਦਾਖਾ ਦੇ ਯੂਥ ਵਿੰਗ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਚੌਂਕੀਮਾਨ। ਅਜੀਤ ਤਸਵੀਰ 30-11-2026
ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)- ਸਥਾਨਕ ਕਸਬਾ ਭੂੰਦੜੀ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਲਹਿੰਦੀ ਪੱਤੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਬਾਬਾ ਜਗਵਿੰਦਰ ਸਿੰਘ, ਬਾਬਾ ਜਗਮੋਹਨ ਸਿੰਘ ਮਲਸੀਹਾਂ ਵਾਲੇ ਅਤੇ ਹੋਰ ਕੀਰਤਨੀ ਜੱਥਿਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਜਥਿਆਂ ਵਲੋਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਗੋਲਡ ਮੈਡਲਿਸਟ ਪੰਥਕ ਢਾਡੀ ਜਥੇ ਦੇ ਕਵੀਸ਼ਰ ਭਾਈ ਪਰਗਟ ਸਿੰਘ ਮੀਨੀਆਂ ਲੋਪੋ ਵਾਲਿਆਂ ਨੇ ਆਪਣੀਆਂ ਜੋਸ਼ੀਲੀਆਂ ਅਤੇ ਇਤਿਹਾਸਕ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਇਸ ਤੋਂ ਇਲਾਵਾ ਮਨਦੀਪ ਕੌਰ ਦੇ ਜਥੇ ਵਿਚ ਸ਼ਾਮਿਲ ਬਲਪ੍ਰੀਤ ਕੌਰ, ਅੰਮ੍ਰਿਤਪਾਲ ਕੌਰ, ਹਰਪ੍ਰੀਤ ਸਿੰਘ, ਹਰਪ੍ਰੀਤ ਜੋਤ, ਤਨਵੀਰ ਸਿੰਘ, ਮਨਦੀਪ ਸਿੰਘ ਮਾਨ ਅਤੇ ਹਰਸ਼ਪ੍ਰੀਤ ਕੌਰ ਨੇ ਵੀ ਸ਼ਬਦ ਗਾਇਨ ਰਾਹੀਂ ਹਾਜ਼ਰੀ ਲਗਵਾਈ। ਇਹ ਨਗਰ ਕੀਰਤਨ ਵੱਖ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਲਹਿੰਦੀ ਪੱਤੀ ਵਿਖੇ ਸਮਾਪਤ ਹੋਇਆ। ਇਸ ਮੌਕੇ ਬਾਬਾ ਜਗਵਿੰਦਰ ਸਿੰਘ, ਬਾਬਾ ਜਗਮੋਹਨ ਸਿੰਘ ਮਲਸੀਹਾਂ ਵਾਲੇ, ਬਾਬਾ ਦਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਸਤਪਾਲ ਸਿੰਘ ਪੰਚ, ਮਨਜਿੰਦਰ ਸਿੰਘ ਮੋਨੀ, ਸਾਬਕਾ ਸੈਨਿਕ ਮਲਕੀਤ ਸਿੰਘ, ਸਾਬਕਾ ਸੈਨਿਕ ਨਛੱਤਰ ਸਿੰਘ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਬੱਬੀ, ਪਾਲ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ ਬੀਰਮੀ, ਨੰਬਰਦਾਰ ਰਜਿੰਦਰ ਸਿੰਘ ਝਮਟ, ਸੁਖਵਿੰਦਰ ਸਿੰਘ ਆੜ੍ਹਤੀ, ਬੀ.ਡੀ.ਪੀ.ਓ. ਪਲਵਿੰਦਰ ਸਿੰਘ ਬੂੱਟਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਦੇਵ ਸਿੰਘ ਜੱਸੀਆਂ ਵਾਲੇ ਨਹੀਂ ਰਹੇ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਾਰਨ ਪ੍ਰੀਖਿਆ ਤੋਂ ਵਾਂਝਾ ਰੱਖਣਾ ਬੇਹੱਦ ਨਿੰਦਣਯੋਗ- ਜਥੇਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।