30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੇਵਾ ਕੇਂਦਰ ਮੁਲਾਜ਼ਮਾਂ ਨੂੰ ਮੰਗਾਂ ਸਬੰਧੀ ਮੀਟਿੰਗ ਦਾ ਸਮਾਂ ਮਿਲਣ ਨਾਲ ਹੜਤਾਲ ਖ਼ਤਮ ਯੂਨੀਅਨ ਆਗੂਆਂ ਦੀ 4 ਦਸੰਬਰ ਨੂੰ ਹੋਵੇਗੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ

ਲੋਹਟਬੱਦੀ, 29 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿਛਲੇ 2 ਦਿਨਾਂ ਤੋਂ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਸੀ, ਜਿਸ ਕਾਰਨ ਲੋਕਾਂ ਦੀਆਂ ਅਨੇਕਾਂ ਪ੍ਰਸ਼ਾਸਨਿਕ ਸਹੂਲਤਾਂ ਪ੍ਰਭਾਵਿਤ ਹੋਈਆਂ ਪਈਆਂ ਸਨ। ਇਸ ਦੇ ਚੱਲਦਿਆਂ ਮਿੰਨੀ ਸਕੱਤਰੇਤ ਕੰਪਲੈਕਸਾਂ ਅੰਦਰ ਧਰਨਾ ਦੇਣ ਉਪਰੰਤ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਥਾਂਵਾਂ ’ਤੇ ਰੋਸ ਮਾਰਚ ਕਰਦਿਆਂ ਜਿਉਂ ਹੀ ਯੂਨੀਅਨ ਵਲੋਂ ਮਿਤੀ 30 ਨਵੰਬਰ ਨੂੰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਤਾਂ ਹਰਕਤ ’ਚ ਆਈ ਸਰਕਾਰ ਵਲੋਂ 4 ਦਸੰਬਰ ਨੂੰ ਮਸਲੇ ਦੇ ਹੱਲ ਲਈ ਮੀਟਿੰਗ ਦਾ ਸਮਾਂ ਦੇਣ ’ਤੇ ਯੂਨੀਅਨ ਵਲੋਂ ਤੁਰੰਤ ਪ੍ਰਭਾਵ ਨਾਲ ਹੜਤਾਲ ਵਾਪਸ ਲੈਂਦਿਆਂ ਆਮ ਵਾਂਗ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਲਿਆ।

ਸੇਵਾ ਕੇਂਦਰ ਦਾ ਬਾਹਰੀ ਦ੍ਰਿਸ਼। ਅਜੀਤ ਤਸਵੀਰ 30-11-2026
ਲੋਹਟਬੱਦੀ, 29 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿਛਲੇ 2 ਦਿਨਾਂ ਤੋਂ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਸੀ, ਜਿਸ ਕਾਰਨ ਲੋਕਾਂ ਦੀਆਂ ਅਨੇਕਾਂ ਪ੍ਰਸ਼ਾਸਨਿਕ ਸਹੂਲਤਾਂ ਪ੍ਰਭਾਵਿਤ ਹੋਈਆਂ ਪਈਆਂ ਸਨ। ਇਸ ਦੇ ਚੱਲਦਿਆਂ ਮਿੰਨੀ ਸਕੱਤਰੇਤ ਕੰਪਲੈਕਸਾਂ ਅੰਦਰ ਧਰਨਾ ਦੇਣ ਉਪਰੰਤ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਥਾਂਵਾਂ ’ਤੇ ਰੋਸ ਮਾਰਚ ਕਰਦਿਆਂ ਜਿਉਂ ਹੀ ਯੂਨੀਅਨ ਵਲੋਂ ਮਿਤੀ 30 ਨਵੰਬਰ ਨੂੰ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਤਾਂ ਹਰਕਤ ’ਚ ਆਈ ਸਰਕਾਰ ਵਲੋਂ 4 ਦਸੰਬਰ ਨੂੰ ਮਸਲੇ ਦੇ ਹੱਲ ਲਈ ਮੀਟਿੰਗ ਦਾ ਸਮਾਂ ਦੇਣ ’ਤੇ ਯੂਨੀਅਨ ਵਲੋਂ ਤੁਰੰਤ ਪ੍ਰਭਾਵ ਨਾਲ ਹੜਤਾਲ ਵਾਪਸ ਲੈਂਦਿਆਂ ਆਮ ਵਾਂਗ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਲਿਆ। ਬਲਜਿੰਦਰ ਸਿੰਘ ਮਾਝਾ ਯੂਨੀਅਨ ਪ੍ਰਧਾਨ ਅਤੇ ਸਤਨਾਮ ਸਿੰਘ ਕੈੜੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਨੇ ਦੱਸਿਆ ਕਿ ਸਰਕਾਰ ਵਲੋਂ ਮਿਤੀ 4 ਦਸੰਬਰ ਨੂੰ ਦੁਪਹਿਰ 12 ਵਜੇ ਸੇਵਾ ਕੇਂਦਰ ਯੂੂਨੀਅਨ ਦੇ ਪ੍ਰਧਾਨ ਸਮੇਤ ਉੱਪ ਪ੍ਰਧਾਨ ਮੋਹਨੀ ਸ਼ਰਮਾ, ਜਨਰਲ ਸਕੱਤਰ ਗੁਰਸੇਵਕ ਸਿੰਘ, ਕੁਲਵਿੰਦਰ ਸ਼ਰਮਾ, ਵਾਈਸ ਪ੍ਰਧਾਨ ਜਤਿੰਦਰ ਸਿੰਘ ਅਤੇ ਸਾਥੀਆਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਕੈਬਨਿਟ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਸਮਾਂ ਦਿੱਤਾ ਹੈ। ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮ 23 ਵਿਭਾਗਾਂ ਦੀਆਂ 439 ਪ੍ਰਸ਼ਾਸਨਿਕ ਸੇਵਾਵਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਦਲੇ ਫੀਸਾਂ ਰਾਹੀਂ ਵੱਡੀ ਆਮਦਨੀ ਦਾ ਸਰੋਤ ਹਨ। ਇਸ ਦੇ ਉਲਟ ਉਨ੍ਹਾਂ ਨੂੰ ਸਰਕਾਰ ਵਲੋਂ ਆਪਣੇ ਅਧਿਕਾਰ ਖੇਤਰ ਭਾਵ ਡੀ.ਸੀ. ਰੇਟ ਜਾਂ ਸਰਕਾਰੀ ਵਲੋਂ ਕੱਚੇ ਮੁਲਾਜ਼ਮਾਂ ਦੇ ਰੂਪ ’ਚ ਬਣਦੀ ਥਾਂ ਨਾ ਦੇ ਕੇ ਵਾਰੀ ਵਾਰੀ ਕੰਪਨੀਆਂ ਅਧੀਨ ਹੀ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ। ਕਾਮਿਆਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਕੰਪਨੀ ਵਲੋਂ ਮੁਲਾਜ਼ਮਾਂ ਦੀ ਵਿੱਦਿਅਕ ਯੋਗਤਾ ਅਤੇ ਕੰਮ ਕਰਨ ਦੇ ਤਜਰਬੇ ਦਾ ਵੀ ਲਿਹਾਜ ਨਹੀਂ ਕੀਤਾ ਜਾਂਦਾ ਸਗੋਂ ਜਲੀਲ ਕਰਨ ਵਾਲੀਆਂ ਸ਼ਰਤਾਂ ਸੁਣਾਈਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਨਿਊ ਦੀਪ ਸਿੰਘ ਨਗਰ ਦੀ ਸੜਕ ਦਾ ਕੰਮ ਕੇਵਲ ਸਿੰਘ ਢਿੱਲੋਂ ਨੇ ਕਰਵਾਇਆ ਸ਼ੁਰੂ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਸਿੱਧਵਾਂ ਬੇਟ ਦਾ ਚੋਣ ਇਜਲਾਸ ਹੋਇਆ ਬਲਾਕ ਸਿੱਧਵਾਂ ਬੇਟ ਦੀ ਨਵੀਂ ਕਮੇਟੀ ਦੀ ਚੋਣ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।