23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਝਿੰਗੜਾਂ ਵਿਖੇ ਰਾਜਾ ਸਾਹਿਬ ਦੀ 86ਵੀਂ ਬਰਸੀ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ

ਔੜ/ਝਿੰਗੜਾਂ, 22 ਅਗਸਤ (ਕੁਲਦੀਪ ਸਿੰਘ ਝਿੰਗੜ) - ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਸਮਾਗਮ 31 ਅਗਸਤ ਤੋਂ 2 ਸਤੰਬਰ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ.

ਅਜੀਤ ਡੈਸਕ 23-08-2026
ਔੜ/ਝਿੰਗੜਾਂ, 22 ਅਗਸਤ (ਕੁਲਦੀਪ ਸਿੰਘ ਝਿੰਗੜ) - ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਸਮਾਗਮ 31 ਅਗਸਤ ਤੋਂ 2 ਸਤੰਬਰ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ 27 ਅਗਸਤ ਨੂੰ ਪ੍ਰਭਾਤ ਫੇਰੀਆਂ ਸ਼ੁਰੂ ਹੋਣਗੀਆਂ ਤੇ ਇਸ ਦਿਨ ਅਖੰਡ ਪਾਠ ਦੀ ਪਹਿਲੀ ਲੜੀ ਅਰੰਭ ਹੋਵੇਗੀ। 21 ਅਗਸਤ ਨੂੰ ਤੀਸਰੀ ਲੜੀ ਦੇ ਅਖੰਡ ਪਾਠ ਅਰੰਭ ਅਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਜਾਵੇਗਾ। ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਪਹਿਲੀ ਸਤੰਬਰ ਨੂੰ ਦਿਨ ਦੇ ਦੀਵਾਨ ਵਿਚ ਨਾਮਵਾਰ ਗਾਇਕ ਰਮੇਸ਼ ਚੌਹਾਨ, ਢਾਡੀ ਭਾਈ ਧੰਨਾ ਸਿੰਘ 96 ਕਰੋੜੀ ਆਪਣਾ ਪ੍ਰੋਗਰਾਮ ਪੇਸ਼ ਕਰਨਗੇ ਅਤੇ ਇਸੇ ਦਿਨ ਰਾਤ ਦੇ ਧਾਰਮਿਕ ਦੀਵਾਨ ਵਿੱਚ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ, ਬਾਬਾ ਰੌਸ਼ਨ ਸਿੰਘ ਮਾਛੀਵਾੜੇ ਵਾਲਿਆਂ ਤੋਂ ਇਲਾਵਾ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 2 ਸਤੰਬਰ ਨੂੰ ਤੀਸਰੀ ਲੜੀ ਦੇ ਪਾਠ ਦੇ ਭੋਗ ਪੈਣ ਤੋਂ ਬਾਅਦ ਕੀਰਤਨੀ, ਢਾਡੀ ਜਥਿਆਂ ਤੋਂ ਇਲਾਵਾ ਪ੍ਰਸਿੱਧ ਗਾਇਕ ਪੰਮਾ ਡੂੰਮੇਵਾਲੀਆ, ਗਾਇਕਾ ਜਸਵਿੰਦਰ ਬਰਾੜ ਰਾਜਾ ਸਾਹਿਬ ਉਪਮਾ ਸੁਣਾ ਕੇ ਆਪਣੀ ਹਾਜ਼ਰੀ ਲਗਵਾਉਣਗੇ। ਇਸ ਮੌਕੇ ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਬਲਵਿੰਦਰ ਸਿੰਘ ਝਿੰਗੜ, ਗ੍ਰੰਥੀ ਬੁੱਧ ਸਿੰਘ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਬਿਸ਼ਨ ਝਿੰਗੜ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਬਹਾਦਰ ਮਹਿਮੀ ਪੰਚ, ਮੁਖਤਿਆਰ ਸਿੰਘ, ਲੈਫਟੀਨੈਂਟ ਅਸ਼ੋਕ ਕੁਮਾਰ ਕਾਲੀਆਂ, ਲੱਖਾ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ, ਪਾਲਾ ਝਿੰਗੜ, ਜਸਕਰਨ ਸਿੰਘ, ਦਵਿੰਦਰ ਪਾਲ, ਸੋਹਣ ਲਾਲ, ਬਿੱਲਾ ਸ਼ੇਰਗਿੱਲ, ਜੋਗਿੰਦਰ ਸਿੰਘ, ਅਜੈਬ ਸਿੰਘ, ਕਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਾਧੀਨਤਾ ਦਾ ਅੰਤ ਅਤੇ ਬੇਗਮਪੁਰੇ ਦਾ ਸੰਕਲਪ ਯਾਤਰਾ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਸੰਬੰਧੀ ਅਕਾਲੀ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।