24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਆਸਰੋਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ

ਕਾਠਗੜ੍ਹ, 23 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨਜ਼ਦੀਕੀ ਪਿੰਡ ਆਸਰੋਂ ਤੋਂ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪਿੰਡ ਵਾਸੀਆਂ ਅਤੇ ਸੰਗਤ ਦੀ ਹਾਜ਼ਰੀ ਵਿੱਚ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਅਤੇ ਪਿੰਡ ਆਸਰੋਂ ਦੇ ਸਰਪੰਚ ਬਲਵਿੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਢੋਲ-ਢਮੱਕਿਆਂ ਨਾਲ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 24-08-2026
ਕਾਠਗੜ੍ਹ, 23 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨਜ਼ਦੀਕੀ ਪਿੰਡ ਆਸਰੋਂ ਤੋਂ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪਿੰਡ ਵਾਸੀਆਂ ਅਤੇ ਸੰਗਤ ਦੀ ਹਾਜ਼ਰੀ ਵਿੱਚ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਅਤੇ ਪਿੰਡ ਆਸਰੋਂ ਦੇ ਸਰਪੰਚ ਬਲਵਿੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਢੋਲ-ਢਮੱਕਿਆਂ ਨਾਲ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਬੱਸ ਦੀ ਰਵਾਨਗੀ ਮੌਕੇ ਪਿੰਡ ਵਿੱਚ ਖੁਸ਼ੀ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਤੀਰਥ ਯਾਤਰਾ ’ਤੇ ਰਵਾਨਾ ਹੋ ਰਹੇ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਲਈ ਅਰਦਾਸ ਕੀਤੀ ਗਈ । ਇਸ ਮੌਕੇ ਪਿੰਡ ਵਾਸੀਆਂ ਅਤੇ ਸੰਗਤ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਤੀਰਥ ਯਾਤਰਾ ’ਤੇ ਜਾ ਰਹੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਧਾਰਮਿਕ ਅਤੇ ਅਧਿਆਤਮਕ ਵਿਰਾਸਤ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਰਾਹੀਂ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਮਿਲਦਾ ਹੈ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸਮੇਂ ਹਾਜ਼ਰ ਹੋਏ ਆਗੂ। ਅਣਰਜਿਸਟਰਡ ਮੈਡੀਕਲ ਪ੍ਰੈਕਟ... ਅਗਲੀ ਖ਼ਬਰ ਬਾਬਾ ਬਲਰਾਜ ਯੂਨੀਵਰਸਿਟੀ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।