26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬੀ. ਐਲ. ਐਮ ਕਾਲਜ ਦੀਆਂ ਬੀ. ਸੀ. ਏ ਦੀਆਂ ਹੋਣਹਾਰ ਵਿਦਿਆਰਥਣਾਂ। ਨਤੀਜਾ ਸ਼ਾਨਦਾਰ ਰਿਹਾ

ਬੰਗਾ, 24 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਸੀ.

ਅਜੀਤ ਡੈਸਕ 25-08-2026
ਬੰਗਾ, 24 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਸੀ. ਏ ਸਮੈਸਟਰ ਦੂਸਰੇ ਦੇ ਨਤੀਜੇ ਵਿੱਚੋਂ ਬੀ.ਐਲ.ਐਮ ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ’ਚੋਂ ਸ਼ਾਨਦਾਰ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਏ ਸਮੈਸਟਰ ਦੂਸਰੇ ਦੀ ਗੁਰਲੀਨ ਕੌਰ ਨੇ 8.18 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਪਾਇਲ ਨੇ 7.50 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰਾ ਸਥਾਨ ਅਤੇ ਕੋਮਲਪ੍ਰੀਤ ਕੌਰ ਨੇ 7.41 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ’ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਅਤੇ ਸਮੂਹ ਕਾਲਜ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੰਦੇ ਹੋਏ ਅਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਸਰਕਲ ਬੰਗਾ ਦੀ ਮੀਟਿੰਗ ਉਪਰੰਤ ਹਾਜ਼ਰ ਹੋਏ ਪਤਵੰਤੇ। ਦਾਣਾ ਮੰਡੀ ਬੰਗਾ ਵਿਖੇ ਸੰਤ... ਅਗਲੀ ਖ਼ਬਰ ਕੁਦਰਤ ਦਾ ਸੁਰੱਖਿਆ ਕਵਚ ਮੱਕੜ ਜਾਲ ਝੋਨੇ ਦੀ ਫਸਲ ਲਈ ਵਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।