26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਵਾਂਸ਼ਹਿਰ ’ਚ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਰੈੱਡ ਕਰਾਸ ਕੇਂਦਰ ਨਵਾਂਸ਼ਹਿਰ ਵੱਲੋਂ ਰੈੱਡ ਰੋਜ਼ ਪਬਲਿਕ ਸਕੂਲ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ‘ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਬੱਚਿਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੱਥੇ ਭਾਰਤ ਵਿੱਚ 37 ਕਰੋੜ ਲਗਭਗ ਲੋਕ ਨਸ਼ਾ ਕਰਦੇ ਹਨ, ਉੱਥੇ ਪੰਜਾਬ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿੱਚ ਹਨ।

ਅਜੀਤ ਡੈਸਕ 26-08-2026
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਰੈੱਡ ਕਰਾਸ ਕੇਂਦਰ ਨਵਾਂਸ਼ਹਿਰ ਵੱਲੋਂ ਰੈੱਡ ਰੋਜ਼ ਪਬਲਿਕ ਸਕੂਲ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ‘ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਬੱਚਿਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੱਥੇ ਭਾਰਤ ਵਿੱਚ 37 ਕਰੋੜ ਲਗਭਗ ਲੋਕ ਨਸ਼ਾ ਕਰਦੇ ਹਨ, ਉੱਥੇ ਪੰਜਾਬ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿੱਚ ਹਨ। ਇਸ ਮੌਕੇ ‘ਤੇ ਉਨਾਂ ਨੇ ਰੈੱਡ ਕਰਾਸ ਸੰਸਥਾ ਬਾਰੇ ਵਿਸਥਾਰਪੂਰਵਕ ਦੱਸਿਆ ਕਿ ਅੱਜ ਨੌਜਵਾਨ ਨਸ਼ਿਆਂ ਦੀ ਵੱਧ ਮਾਤਰਾ ਲੈਣ ਕਾਰਨ, ਮੌਤਾਂ ਚ ਵਾਧਾ ਹੋ ਰਿਹਾ ਹੈ। ਇਸ ਲਈ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਰੈਡ ਕਰਾਸ ਸਮਾਜ ਕਲਿਆਣ ਦਾ ਕੰਮ ਕਰਦੀ ਹੈ। ਅੰਤ ਵਿੱਚ ਸਾਰਿਆਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ। ਇਸ ਮੌਕੇ ‘ਤੇ ਪਰਵੇਸ਼ ਕੁਮਾਰ ਸਟਾਫ ਮੈਂਬਰ ਨੇ ਕੇਂਦਰ ਦੇ ਕੰਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਉਹ ਕੇਂਦਰ ਵਿਖੇ ਆਪਣੀ ਇੱਛਾ ਅਨੁਸਾਰ ਇੱਕ ਮਹੀਨੇ ਲਈ ਦਾਖਲ ਹੋ ਕੇ ਆਪਣਾ ਬਿਲਕੁਲ ਮੁਫਤ ਵਿੱਚ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ‘ ਤੇ ਸਕੂਲ ਸਟਾਫ ਮੈਂਬਰ ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਪ੍ਰਭਜੋਤ ਕੌਰ, ਸੁਰਿੰਦਰ ਕੌਰ, ਨੀਰਜ, ਦੀਪਿਕਾ, ਗੁਰਪ੍ਰੀਤ ਕੌਰ, ਹਰਜਿੰਦਰ, ਨਿਰਮਲਾ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਨੂੰ ਅੱਜ ਮਿਲੇਗਾ ‘ਖੇਲੋ ਇੰਡੀਆ’ ਗੱਲਬਾਤ ਵਿੱਚ ਭਾਗ ਲੈਣ ਦਾ ਮਾਣ ਅਗਲੀ ਖ਼ਬਰ ਅਵਾਰਾ ਪਸ਼ੂ ਨਾਲ ਟਕਰਾਉਣ ’ਤੇ ਸਕਾਰਪੀਓ ਡਰਾਈਵਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।