ਸਿੱਖ ਨੈਸ਼ਨਲ ਕਾਲਜ ਬੰਗਾ ਨੂੰ ਅੱਜ ਮਿਲੇਗਾ ‘ਖੇਲੋ ਇੰਡੀਆ’ ਗੱਲਬਾਤ ਵਿੱਚ ਭਾਗ ਲੈਣ ਦਾ ਮਾਣ
ਬੰਗਾ, 25 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ 27 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੇ ਵਿਸ਼ੇਸ਼ ਸੰਵਾਦ ‘ਖੇਲ ਕੀ ਬਾਤ, ਪੀ. ਐੱਮ ਕੇ ਸਾਥ’ ਵਿੱਚ ਭਾਗ ਲੈਣ ਦਾ ਮੌਕਾ ਮਿਲ ਰਿਹਾ ਹੈ।
ਪ
ਪ੍ਰਿੰਸੀਪਲ ਡਾ: ਇੰਦੂ ਰੱਤੀ
26-08-2026
ਬੰਗਾ, 25 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ 27 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੇ ਵਿਸ਼ੇਸ਼ ਸੰਵਾਦ ‘ਖੇਲ ਕੀ ਬਾਤ, ਪੀ.ਐੱਮ ਕੇ ਸਾਥ’ ਵਿੱਚ ਭਾਗ ਲੈਣ ਦਾ ਮੌਕਾ ਮਿਲ ਰਿਹਾ ਹੈ। ਪੂਰੇ ਜ਼ਿਲ੍ਹੇ ਵਿੱਚੋਂ ਚੁਣੇ ਗਏ ਗਰੁੱਪ-ਏ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਭਾਗੀਦਾਰੀ ਕਾਲਜ ਲਈ ਮਾਣ ਵਾਲੀ ਪ੍ਰਾਪਤੀ ਹੈ। ਕਾਲਜ ਦੇ ਪ੍ਰਿੰਸੀਪਲ ਮੈਡਮ ਡਾ. ਇੰਦੂ ਰੱਤੀ ਨੇ ਦੱਸਿਆ ਕਿ ਇਸ ਮੌਕੇ ਬਤੌਰ ਸਪੋਰਟਸ ਆਈਕਨ ਪ੍ਰਸਿੱਧ ਭਾਰਤੀ ਪੇਸ਼ੇਵਰ ਫ੍ਰੀ ਸਟਾਈਲ ਪਹਿਲਵਾਨ ਮੈਡਮ ਵਿਨੇਸ਼ ਫੋਗਾਟ ਪਹੁੰਚ ਰਹੇ ਹਨ। ਪ੍ਰਿੰਸੀਪਲ ਨੇ ਇਹ ਵੀ ਦੱਸਿਆ ਕਿ ਕਾਲਜ ਵੱਲੋਂ ਸਮੇਂ- ਸਮੇਂ ‘ਤੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ, ਰਾਸ਼ਟਰੀ ਭਾਵਨਾ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੇ ਇਸ ਸੰਵਾਦ ਵਿੱਚ ਸ਼ਾਮਲ ਹੋਣਾ ਕਾਲਜ ਦੇ ਵਿਦਿਆਰਥੀਆਂ ਲਈ ਇੱਕ ਵਿਲੱਖਣ ਅਤੇ ਪ੍ਰੇਰਣਾਦਾਇਕ ਅਨੁਭਵ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਮਾਨਯੋਗ ਪ੍ਰਧਾਨ ਮੰਤਰੀ ਨਾਲ ਹੋਣ ਵਾਲਾ ਇਹ ਸੰਵਾਦ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਦੇਸ਼ ਦੀ ਤਰੱਕੀ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰੇਗਾ। ਜਿਸ ਨਾਲ ਵਿਦਿਆਰਥੀਆਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ। ਕਾਲਜ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਨ.ਐੱਸ.ਐੱਸ ਵਿਭਾਗ ਦੇ ਇੰਚਾਰਜ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਅਤੇ ਪ੍ਰੋ. ਤਜਿੰਦਰ ਸਿੰਘ, ਪ੍ਰੋ. ਮਨਰਾਜ ਕੌਰ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਰਾਸ਼ਟਰੀ ਪੱਧਰ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।