27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਾਜਰਾ ਜੱਟਾਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ

ਕਾਠਗੜ੍ਹ, 26 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਮਾਜਰਾ ਜੱਟਾਂ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿੱਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 27-08-2026
ਕਾਠਗੜ੍ਹ, 26 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਮਾਜਰਾ ਜੱਟਾਂ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿੱਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਦੌਰਾਨ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਅਤੇ ਚੜ੍ਹਦੀਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀਆਂ ਜੜ੍ਹਾਂ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਅਜਿਹੀਆਂ ਯਾਤਰਾਵਾਂ ਰਾਹੀਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਆਤਮਿਕ ਸ਼ਾਂਤੀ ਅਤੇ ਸਕੂਨ ਵੀ ਪ੍ਰਾਪਤ ਹੁੰਦਾ ਹੈ। ਧਾਰਮਿਕ ਮਾਹੌਲ ਵਿਚਾਲੇ ਜਦੋਂ ਤੀਰਥ ਯਾਤਰਾ ਵਾਲੀ ਬੱਸ ਆਪਣੀ ਮੰਜ਼ਿਲ ਵੱਲ ਰਵਾਨਾ ਹੋਈ ਤਾਂ ਸੰਗਤ ਨੇ ਸ਼ਰਧਾ ਨਾਲ ਯਾਤਰੀਆਂ ਨੂੰ ਵਿਦਾਈ ਦਿੱਤੀ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਡਾ. ਅਮਨਦੀਪ ਵਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਕਮੇਟੀ ਦੇ ਆਗੂ। ਬਾਬਾ ਬੰਤਾ ਰਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।