27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ’ਤੇ ਹੋਵੇ ਸਖ਼ਤੀ - ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਸੰਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ।

ਅਜੀਤ ਡੈਸਕ 27-08-2026
ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਸੰਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਅਣ-ਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰਲੋਡ ਵਾਹਨਾਂ ਦੇ ਚਲਾਨ ਕੱਟਣ ਤੇ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਵਿਸਥਾਰ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਦੁਰਘਟਾਨਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤੇ ਪਾਲਣਾ ਨਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਤੇ ਚਾਰ ਪਹੀਆਂ ਲਈ ਬੈਲਟ ਲਗਾਈ ਜਾਣੀ ਵੀ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਬਾਲੋ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਬੂਟੇ ਲਗਾਉਣਾ ਸਭ ਤੋਂ ਵੱਡੀ ਸਮਾਜ ਸੇਵਾ - ਕੁਲਵਿੰਦਰ ਸਿੰਘ ਢਾਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।