28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਮੁੜ ਸਰਗਰਮ ਸਿਆਸੀ ਜੀਵਨ ’ਚ ਵਿਚਰਨਗੇ -ਡਾ. ਗੁਰਪ੍ਰੀਤ ਕੌਰ ਥਿਆੜਾ

ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸੀਨੀਅਰ ਅਕਾਲੀ ਆਗੂ ਡਾ.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਡਾਕਟਰ ਗੁਰਪ੍ਰੀਤ ਕੌਰ ਥਿਆੜਾ। 28-08-2026
ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸੀਨੀਅਰ ਅਕਾਲੀ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕਰਕੇ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿੱਚ ਲੰਮਾ ਸਮਾਂ ਸਰਗਰਮ ਰਹਿੰਦਿਆਂ ਪੰਥ ਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ਆਪਣੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅਜਿਹੇ ਹਾਲਾਤ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਗੱਲ ਦ੍ਰਿੜ੍ਹਤਾ ਨਾਲ ਕਰਨ ਵਾਲੀ ਸਿਆਸੀ ਆਵਾਜ਼ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਦੀ ਸਿਹਤਯਾਬੀ ਲਈ ਪੰਜਾਬ ਭਰ ਵਿੱਚੋਂ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ. ਬਾਦਲ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਮੁੜ ਸਰਗਰਮ ਸਿਆਸੀ ਜੀਵਨ ਵਿੱਚ ਵਿਚਰਨਗੇ ਅਤੇ ਪੰਜਾਬ ਤੇ ਪੰਥ ਦੇ ਮੁੱਦਿਆਂ ਨੂੰ ਪਹਿਲਾਂ ਵਾਂਗ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ।
ਪਿਛਲੀ ਖ਼ਬਰ ਪਿੰਡ ਟੋਰੋਵਾਲ ਵਿਖੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਬੀ. ਐਸ. ਆਟੋਜ਼ ਬਲਾਚੌਰ ਵਿਖੇ ਲੋਨ ਅਤੇ ਐਕਸਚੇਂਜ ਮੇਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।