30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਗਵਾਨ ਮਹਾਂਵੀਰ ਸਕੂਲ ਵਿਖੇ ਬੂਟੇ ਲਗਾਉਣ ਮੌਕੇ ਐਨ.ਸੀ.ਸੀ ਕੈਡਟ ਅਤੇ ਵਿਦਿਆਰਥੀ। ਭਗਵਾਨ ਮਹਾਂਵੀਰ ਸਕੂਲ ਬੰਗਾ ਵਲੋਂ ‘ ਇੱਕ ਬੂਟਾ ਮਾਂ ਦੇ ਨਾਮ ’ ਮੁਹਿੰਮ ਤਹਿਤ ਬੂਟੇ ਲਗਾਏ

ਬੰਗਾ, 29 ਅਗਸਤ (ਧਰਮਵੀਰ ਪਾਲ) - ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵੱਲੋਂ ‘ਇੱਕ ਬੂਟਾ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਾ ਹੈ।

ਅਜੀਤ ਡੈਸਕ 30-08-2026
ਬੰਗਾ, 29 ਅਗਸਤ (ਧਰਮਵੀਰ ਪਾਲ) - ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵੱਲੋਂ ‘ਇੱਕ ਬੂਟਾ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸਕੂਲ ਦੇ ਐਨ. ਸੀ. ਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਹਰੇਕ ਵਿਦਿਆਰਥੀ ਆਪਣੀ ਮਾਂ ਦੇ ਸਨਮਾਨ ਵਿੱਚ ਇੱਕ ਬੂਟਾ ਜ਼ਰੂਰ ਲਗਾਵੇ ਅਤੇ ਉਸ ਦੀ ਨਿਯਮਿਤ ਦੇਖਭਾਲ ਕਰੇ। ਇਸ ਮੌਕੇ ਗੁਰਜੰਟ ਸਿੰਘ, ਜਤਿੰਦਰ ਸ਼ਰਮਾ ਅਤੇ ਸਕੂਲ ਦੇ ਡਾਇਰੈਕਟਰ ਵਰੁਣ ਜੈਨ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਇੱਕ ਬੂਟਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਣ ਦੀ ਨੀਂਹ ਬਣ ਸਕਦਾ ਹੈ। ਸਕੂਲ ਪ੍ਰਬੰਧਕਾਂ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਇੱਕ ਬੂਟਾ ਮਾਂ ਦੇ ਨਾਮ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰੇ- ਸੰਦੀਪ ਭਾਟੀਆ (ਸੋਨੂੰ) ਅਗਲੀ ਖ਼ਬਰ ਪੀ . ਐਮ . ਸ੍ਰੀ ਮੁਕੰਦਪੁਰ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹੇ ’ ਚ ਗੱਡੇ ਸਫਲਤਾ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।