30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਿਜਲੀ ਵਿਭਾਗ ਦੀ ਬੰਗਾ ਡਵੀਜ਼ਨ ਅੱਗੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਬੰਗਾ, 29 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਤਾਨਾਸ਼ਾਹ ਹੈਂਕੜਬਾਜ ਮੁੱਖ ਮੰਤਰੀ ਭਗਵੰਤ ਮਾਨ ਨੇ 27 ਅਗਸਤ ਨੂੰ ਪੰਜਾਬ ਦੇ ਮੁਲਾਜ਼ਮ ਤੇ ਸਾਂਝਾ ਤਾਲਮੇਲ ਸੰਘਰਸ਼ ਕਮੇਟੀ ਨੂੰ ਮੀਟਿੰਗ ਦੇ ਕੇ ਅਤੇ ਫਿਰ ਉਸ ਦੀ ਜਗਾ ਬਦਲ ਕੇ ਚੰਡੀਗੜ੍ਹ ਤੋਂ ਜਲੰਧਰ ਕੀਤੀ ਗਈ। ਪ੍ਰੰਤੂ ਜਲੰਧਰ ਵਿੱਚ ਵੀ ਮੀਟਿੰਗ ਨਾ ਕਰਨ ਦੀ ਪੁਰਜੋਰ ਨਿਖੇਧੀ ਕੀਤੀ ਗਈ।

ਅਜੀਤ ਡੈਸਕ 30-08-2026
ਬੰਗਾ, 29 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਤਾਨਾਸ਼ਾਹ ਹੈਂਕੜਬਾਜ ਮੁੱਖ ਮੰਤਰੀ ਭਗਵੰਤ ਮਾਨ ਨੇ 27 ਅਗਸਤ ਨੂੰ ਪੰਜਾਬ ਦੇ ਮੁਲਾਜ਼ਮ ਤੇ ਸਾਂਝਾ ਤਾਲਮੇਲ ਸੰਘਰਸ਼ ਕਮੇਟੀ ਨੂੰ ਮੀਟਿੰਗ ਦੇ ਕੇ ਅਤੇ ਫਿਰ ਉਸ ਦੀ ਜਗਾ ਬਦਲ ਕੇ ਚੰਡੀਗੜ੍ਹ ਤੋਂ ਜਲੰਧਰ ਕੀਤੀ ਗਈ। ਪ੍ਰੰਤੂ ਜਲੰਧਰ ਵਿੱਚ ਵੀ ਮੀਟਿੰਗ ਨਾ ਕਰਨ ਦੀ ਪੁਰਜੋਰ ਨਿਖੇਧੀ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਬੁਲਾਰੇ ਜਿਹਨਾਂ ਵਿੱਚ ਡਾ. ਨਿਰੰਜਨ ਪਾਲ, ਰਾਮ ਆਸਰਾ, ਠਾਕੁਰ ਦਾਸ, ਨਸੀਬ ਚੰਦ, ਸੁਰਿੰਦਰ ਪਾਲ, ਰਾਮ ਲੁਭਾਇਆ ਸਾਬਕਾ ਸੂਬਾ ਵਿੱਤ ਸਕੱਤਰ ਟੀ.ਐਸ.ਯੂ ਸ਼ਾਮਲ ਸਨ ਨੇ ਬੋਲਦੇ ਸਮੇਂ ਸਰਕਾਰ ਦੀਆਂ ਗਲਤ ਨੀਤੀਆਂ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਚਿਤਾਵਨੀ ਵੀ ਦਿੱਤੀ ਕਿ ਅਗਰ ਜਥੇਬੰਦੀਆਂ ਦੀ ਮੀਟਿੰਗ ਬੁਲਾਕੇ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਜਥੇਬੰਦੀਆਂ ਵੱਲੋਂ ਅਗਲੇ ਸਖਤ ਐਕਸ਼ਨ ਉਲੀਕੇ ਜਾਣਗੇ। ਜਿਸ ਦੀ ਪੂਰੀ ਦੀ ਪੂਰੀ ਜਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹੋਵੇਗੀ। ਇਸ ਅਵਸਰ ‘ਤੇ ਵਿਸ਼ੇਸ਼ ਤੌਰ ‘ਤੇ ਬੁਲਾਰਿਆਂ ਨੇ ਮੁੱਖ ਸਕੱਤਰ ਕੈਪ: ਸਿਨਹਾ ਦੀ ਵੀ ਪੰਜਾਬ ਦੇ ਪੈਨਸ਼ਨਰਜ ਤੇ ਮੁਲਾਜ਼ਮ ਵਿਰੁੱਧ ਕੀਤੀਆਂ ਜਾ ਕਾਰਵਾਈਆਂ ਕਰਕੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਕਿਹਾ ਕਿ ਅਗਰ ਜਥੇਬੰਦੀਆਂ ਨੂੰ ਬੁਲਾ ਕੇ ਉਹਨਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 30 ਅਗਸਤ 2026 ਨੂੰ ਸਾਂਝੀ ਸੰਘਰਸ਼ ਤਾਲਮੇਲ ਕਮੇਟੀ ਵਲੋਂ ਲੁਧਿਆਣਾ ਵਿਖੇ ਮੀਟਿੰਗ ਦੇ ਵਿੱਚ ਜੋ ਫੈਸਲਾ ਹੋਵੇਗਾ, ਉਸ ਨੂੰ ਥੱਲੇ ਦੀਆਂ ਸਫਾਂ ਦੇ ਵਿੱਚ ਇਨਬਿਨ ਲਾਗੂ ਕਰਕੇ ਸਰਕਾਰ ਦੇ ਨੱਕ ਵਿੱਚ ਦਮ ਕੀਤਾ ਜਾਵੇਗਾ, ਆਪਣੀਆਂ ਹੱਕੀ ਮੰਗਾਂ ਮੰਨਵਾਈਆਂ ਜਾਣਗੀਆਂ। ਇਸ ਵਿੱਚ ਹੋਣ ਵਾਲੀ ਆਮ ਜਨਤਾ ਦੀ ਖੱਜਲ-ਖੁਆਰੀ ਦੀ ਜਿੰਮੇਵਾਰੀ ਪੰਜਾਬ ਸਰਕਾਰ ਹੋਵੇਗੀ। ਸਟੇਜ ਦੀ ਕਾਰਵਾਈ ਬਲਵਿੰਦਰ ਸਿੰਘ ਵੱਲੋਂ ਚਲਾਈ ਗਈ। ਇਸ ਐਕਸ਼ਨ ਵਿੱਚ ਭਾਗ ਲੈਣ ਵਾਲੇ ਸ਼ੰਘਰਸ਼ੀਲ ਮੁਲਾਜ਼ਮਾਂ ਵਿੱਚ ਅਜੀਤ ਰਾਮ, ਗੁਰਜੀਤ ਸਿੰਘ, ਹਰਜਿੰਦਰ ਕੁਮਾਰ, ਸੰਤਨ ਸਿੰਘ, ਚਰਨਜੀਤ ਸਿੰਘ, ਰਜਿੰਦਰ ਸਿੰਘ, ਸੁਖਵੰਤ ਸਿੰਘ, ਸੁਖਦੀਪ ਸਿੰਘ, ਹਰਮੇਸ਼ ਲਾਲ, ਦਿਨੇਸ਼ ਕੁਮਾਰ, ਬਲਵੀਰ ਸਿੰਘ, ਮਲਕੀਤ ਚੰਦ, ਨਰਿੰਦਰ ਕੁਮਾਰ, ਤੇਜਿੰਦਰ ਸਿੰਘ ਆਦਿ ਮੈਂਬਰਾਂ ਨੇ ਰੈਲੀ ਵਿਚ ਹਿੱਸਾ ਲਿਆ ਗਿਆ।
ਪਿਛਲੀ ਖ਼ਬਰ ਨਸ਼ੇ ਪੰਜਾਬ ਦੀ ਜਵਾਨੀ ਦੇ ਵੈਰੀ ਬਣੇ - ਪ੍ਰੇਮ ਸਿੰਘ ਕਲਸੀ ਅਗਲੀ ਖ਼ਬਰ ਸੂਰਾਪੁਰ ਵਿਖੇ ਸਾਲਾਨਾ ਛਿੰਝ ਮੇਲਾ ਅਤੇ ਕਬੱਡੀ ਕੱਪ ਮੇਲਾ 8 ਅਤੇ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।