30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਵਾਂਸ਼ਹਿਰ ’ ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਨਵਾਂਸ਼ਹਿਰ, 29 ਅਗਸਤ (ਜਸਬੀਰ ਸਿੰਘ ਨੂਰਪੁਰ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਨਾਲ 27 ਅਗਸਤ ਨੂੰ ਭਗੌੜੇ ਮੁੱਖ ਮੰਤਰੀ ਵੱਲੋਂ ਮੀਟਿੰਗ ਛੱਡ ਕੇ ਭੱਜਣ ਦੇ ਵਿਰੋਧ ਵਿੱਚ ਭਗਵੰਤ ਮਾਨ ਦੇ ਪੁਤਲੇ ਫੂਕਣ, ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਫੂਕਣ ਦੇ ਸੱਦੇ ਦੇ ਮੱਦੇਨਜ਼ਰ ਪੀ. ਐਸ.

ਅਜੀਤ ਡੈਸਕ 30-08-2026
ਨਵਾਂਸ਼ਹਿਰ, 29 ਅਗਸਤ (ਜਸਬੀਰ ਸਿੰਘ ਨੂਰਪੁਰ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਨਾਲ 27 ਅਗਸਤ ਨੂੰ ਭਗੌੜੇ ਮੁੱਖ ਮੰਤਰੀ ਵੱਲੋਂ ਮੀਟਿੰਗ ਛੱਡ ਕੇ ਭੱਜਣ ਦੇ ਵਿਰੋਧ ਵਿੱਚ ਭਗਵੰਤ ਮਾਨ ਦੇ ਪੁਤਲੇ ਫੂਕਣ, ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਫੂਕਣ ਦੇ ਸੱਦੇ ਦੇ ਮੱਦੇਨਜ਼ਰ ਪੀ. ਐਸ. ਪੀ. ਸੀ. ਐਲ ਦੇ ਮੰਡਲ ਦਫ਼ਤਰ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸ਼ੰਭੂ ਨਰਾਇਣ ਦੀ ਪ੍ਰਧਾਨਗੀ ਹੇਠ ਰੋਸ ਧਰਨੇ ਉਪਰੰਤ ਭਗਵੰਤ ਮਾਨ ਦਾ ਪੁਤਲਾ, ਟਵੀਟ ਅਤੇ ਧਮਕੀ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ, ਨਿਰੰਜਨ ਸਿੰਘ, ਵਿਜੇ ਕੁਮਾਰ, ਕੁਲਦੀਪ ਸਿੰਘ ਦੌੜਕਾ, ਗੁਰਦੀਸ਼ ਸਿੰਘ, ਪ੍ਰੇਮ ਚਣਕੋਆ, ਕੁਲਦੀਪ ਸਿੰਘ, ਬਿਕਰਮਜੀਤ ਸਿੰਘ ਰਾਹੋਂ, ਸੁਭਾਸ਼ ਕੁਮਾਰ, ਸੰਜੀਵ ਕੁਮਾਰ, ਸਰਦਾਰਾ ਸਿੰਘ, ਜਸਵੀਰ ਸਿੰਘ, ਅਮਰੀਕ ਸਿੰਘ, ਸਤਪਾਲ ਭਾਟੀਆ, ਪ੍ਰੇਮ ਸਹਾਬਪੁਰ, ਦੇਵ ਰਾਜ ਸੁੱਜੋਂ ਨੇ ਭਗਵੰਤ ਮਾਨ ਵਲੋਂ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨਾਲ ਮੀਟਿੰਗ ਕਰਨ ਤੋਂ ਸ਼ਰਤਾਂ ਦੇ ਬਹਾਨੇ ਨਾਲ ਭੱਜਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਢੇ ਚਾਰ ਸਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੋਂ ਭਗੌੜੇ ਹੋਣ ਕਾਰਨ ਪੰਜਾਬ ਵਿਧਾਨ ਸਭਾ ਤੋਂ ਵੀ ਭਜਾਂਵਾਂਗੇ। ਭਗਵੰਤ ਮਾਨ ਕਿਸੇ ਭੁਲੇਖੇ ਵਿੱਚ ਨਾ ਰਹੇ ਜੇ ਪੰਜਾਬ ਦੇ ਮੁਲਾਜ਼ਮ ਪੈਨਸ਼ਨਰ ਮਨ ਮਰਜੀ ਦੀ ਸਰਕਾਰ ਲਿਆ ਸਕਦੇ ਹਨ ਤਾਂ ਉਸ ਨੂੰ ਹਰਾ ਵੀ ਸਕਦੇ ਹਨ। ਆਗੂਆਂ ਨੇ ਕਿਹਾ ਕਿ ਸੂਬਾ ਤਾਲਮੇਲ ਕਮੇਟੀ ਵਲੋਂ ਜੋ ਐਕਸ਼ਨ ਉਲੀਕੇ ਜਾਣਗੇ, ਉਨ੍ਹਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।
ਪਿਛਲੀ ਖ਼ਬਰ ਲੋਕ ਅਕਾਲੀ ਦਲ ਬਾਦਲ ਦੇ ਰਾਜ ਨੂੰ ਯਾਦ ਕਰਨ ਲੱਗੇ : ਜਥੇ. ਬਲਕਾਰ ਸਿੰਘ ਚੈਨੇਵਾਲ ਅਗਲੀ ਖ਼ਬਰ ਖੜ੍ਹੇ ਟਿੱਪਰ ਦੇ ਪਿੱਛੇ ਨਵੇਂ ਟਰੈਕਟਰਾਂ ਨਾਲ ਲੱਦਿਆ ਟਰਾਲਾ ( ਘੋੜਾ ) ਵੱਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।