31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਇਆ ਅਰਦਾਸ ਸਮਾਗਮ

ਬੰਗਾ, 30 ਅਗਸਤ (ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਵਿਖੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਐਸ.

ਅਜੀਤ ਡੈਸਕ 31-08-2026
ਬੰਗਾ, 30 ਅਗਸਤ (ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਵਿਖੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ਵਿੱਚ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਪਾਠ ਦੀ ਸੰਪੂਰਨਤਾ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਤੇ ਸਮੂਹ ਸਿੱਖ ਸੰਗਤ ਦੀ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਜੁੜਿਆ ਇੱਕ ਬਹੁਤ ਹੀ ਅਹਿਮ ਅਤੇ ਗੰਭੀਰ ਮਸਲਾ ਹੈ, ਜਿਸ ਪ੍ਰਤੀ ਹਰ ਸਿੱਖ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਵੱਲੋਂ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਹਨ ਪਰ ਸਰਕਾਰਾਂ ਦਾ ਵਤੀਰਾ ਹਮੇਸ਼ਾ ਹੀ ਨਾ ਪੱਖੀ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਮਨੁੱਖੀ ਅਤੇ ਨਿਆਂਸੰਗਤ ਪੱਖ ਤੋਂ ਵੀ ਇੱਕ ਮਹੱਤਵਪੂਰਨ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਿਰਫ਼ ਧਾਰਮਿਕ ਰਸਮ ਤੱਕ ਸੀਮਤ ਨਹੀਂ ਹੁੰਦੇ, ਸਗੋਂ ਇਹ ਸਾਨੂੰ ਆਪਣੇ ਇਤਿਹਾਸ, ਵਿਰਸੇ ਅਤੇ ਪੰਥਕ ਜ਼ਿੰਮੇਵਾਰੀਆਂ ਨਾਲ ਜੋੜਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਉਹਨਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਮਕਸਦ ਵਿਦਿਆਰਥੀਆਂ ਨੂੰ ਕੇਵਲ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਇਤਿਹਾਸ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਵੀ ਹੈ। ਇਸ ਮੌਕੇ ਡਾ. ਗੁਲਬਹਾਰ ਸਿੰਘ ਵੱਲੋਂ ਬੰਦੀ ਸਿੰਘਾਂ ਨਾਲ ਸਬੰਧਤ ਇਤਿਹਾਸਕ ਪਿਛੋਕੜ ਤੇ ਮੌਜੂਦਾ ਸਥਿਤੀ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਹਾਜ਼ਰੀ ਭਰਦਿਆਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਤਸਵੀਰ 30 ਨਵਾਂਸ਼ਹਿਰ 09 ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅਰਦਾਸ ਸਮਾਗਮ ਦੀ ਤਸਵੀਰ।
ਪਿਛਲੀ ਖ਼ਬਰ ਨਸ਼ਾ ਤਸਕਰਾਂ ਖਿਲਾਫ ਔੜ ਪੁਲਿਸ ਪੱਬਾਂ ਭਾਰ, ਕਈ ਘਰਾਂ ’ਤੇ ਛਾਪੇਮਾਰੀ ਅਗਲੀ ਖ਼ਬਰ ਸੁਨੀਲ ਦੱਤ ਸ਼ਾਰਧਾ ਨਮਿਤ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।