31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੰਧਵਾਂ-ਫਰਾਲਾ ਦੇ ਸਰਕਾਰੀ ਹਸਪਤਾਲ ’ਚ ਚੋਰੀ

ਕਟਾਰੀਆਂ, 30 ਅਗਸਤ (ਪ੍ਰੇਮੀ ਸੰਧਵਾਂ) - ਸੰਧਵਾਂ-ਫਰਾਲਾ ਦੇ ਸਰਕਾਰੀ ਹਸਪਤਾਲ ਵਿਖੇ ਬੀਤੀ ਰਾਤ ਹੋਈ ਚੋਰੀ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੇਵਾਦਾਰ ਰੋਜ਼ਾਨਾ ਦੀ ਤਰ੍ਹਾਂ ਹਸਪਤਾਲ ਨੂੰ ਤਾਲੇ ਲਗਾ ਕੇ ਗਿਆ ਸੀ ਪਰ ਚੋਰਾਂ ਨੇ ਹਸਪਤਾਲ ਦੇ ਪਿਛਲੇ ਪਾਸੇ ਪੈਂਦੇ ਲੱਕੜ ਦਾ ਦਰਵਾਜਾ ਤੋੜਿਆ ਤੇ ਚੋਰੀ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।

ਅਜੀਤ ਡੈਸਕ 31-08-2026
ਕਟਾਰੀਆਂ, 30 ਅਗਸਤ (ਪ੍ਰੇਮੀ ਸੰਧਵਾਂ) - ਸੰਧਵਾਂ-ਫਰਾਲਾ ਦੇ ਸਰਕਾਰੀ ਹਸਪਤਾਲ ਵਿਖੇ ਬੀਤੀ ਰਾਤ ਹੋਈ ਚੋਰੀ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੇਵਾਦਾਰ ਰੋਜ਼ਾਨਾ ਦੀ ਤਰ੍ਹਾਂ ਹਸਪਤਾਲ ਨੂੰ ਤਾਲੇ ਲਗਾ ਕੇ ਗਿਆ ਸੀ ਪਰ ਚੋਰਾਂ ਨੇ ਹਸਪਤਾਲ ਦੇ ਪਿਛਲੇ ਪਾਸੇ ਪੈਂਦੇ ਲੱਕੜ ਦਾ ਦਰਵਾਜਾ ਤੋੜਿਆ ਤੇ ਚੋਰੀ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਚੋਰ ਫਰੋਲਾ ਫਰਾਲੀ ਕਰਨ ਉਪਰੰਤ ਹਸਪਤਾਲ ਦੇ ਅੰਦਰ ਲੱਗਾ ਏ. ਸੀ. ਚੋਰੀ ਕਰਕੇ ਲੈ ਗਏ। ਇਕੱਤਰ ਲੋਕਾਂ ਨੇ ਕਿਹਾ ਕਿ ਹਸਪਤਾਲ ਵਿੱਚ ਪਹਿਲਾਂ ਵੀ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਕਿਉਂਕਿ ਹਸਪਤਾਲ ਵਿੱਚ ਚੌਂਕੀਦਾਰ ਨਾ ਹੋਣ ਕਾਰਨ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਜਾਣਕਾਰੀ ਅਨੁਸਾਰ ਚੋਰ ਹਸਪਤਾਲ ਦੇ ਲੱਕੜੀ ਦੇ ਦਰਵਾਜੇ ਨੂੰ ਤੋੜ ਕੇ ਚੋਰੀ ਨੂੰ ਅੰਜਾਮ ਦਿੱਤਾ ਤੇ ਏ. ਸੀ. ਚੋਰੀ ਕਰਕੇ ਫਰਾਰ ਹੋ ਗਏ ਜਿਸ ਦਾ ਪਤਾ ਜਦੋਂ ਸੇਵਾਦਾਰ ਨੇ ਹਸਪਤਾਲ ਦਾ ਕਰੀਬ ਸਵੇਰੇ 7 ਵੱਜ ਕੇ 50 ਮਿੰਟ ’ਤੇ ਗੇਟ ਖੋਲ੍ਹਿਆ ਤਾਂ ਉਹ ਹੈਰਾਨ ਰਹਿ ਗਿਆ। ਇਸ ਤੋਂ ਪਹਿਲਾਂ ਵੀ ਚੋਰ ਕਈ ਵਾਰੀ ਕੀਮਤੀ ਸਮਾਨ ਚੋਰੀ ਕਰ ਚੁੱਕੇ ਹਨ। ਸਰਪੰਚ ਡਾ. ਜਗਨ ਨਾਥ ਹੀਰਾ, ਬਲਵਿੰਦਰ ਰਾਮ ਪੰਚ, ਸਾਬਕਾ ਸਰਪੰਚ ਜੀਤ ਰਾਮ, ਮਹਿੰਦਰ ਸਿੰਘ ਅਟਵਾਲ, ਜਸਪ੍ਰੀਤ ਸਿੰਘ, ਬਲਵੀਰ ਸਿੰਘ ਬਾਲੀ, ਇਕਬਾਲ ਮੁਹੰਮਦ, ਜਸਵਿੰਦਰ ਮੱਟੂ, ਕੇਵਲ ਚੰਦ, ਮਨਜੀਤ ਸਿੰਘ, ਜੋਗਿੰਦਰ ਸਿੰਘ ਆਦਿ ਪਤਵੰਤੇ ਸੱਜਣਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੰਧਵਾਂ-ਫਰਾਲਾ ਦੇ ਸਰਕਾਰੀ ਹਸਪਤਾਲ ’ਚ ਚੌਂਕੀਦਾਰ ਰੱਖਿਆ ਜਾਵੇ।
ਪਿਛਲੀ ਖ਼ਬਰ ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ਾਂ ਦਾ ਪ੍ਰਮੁੱਖ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਗਲੀ ਖ਼ਬਰ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।