ਰੱਖੜ ਪੁੰਨਿਆ ਮੌਕੇ ਬਾਬਾ ਧਨੀ ਨਾਥ ਦੇ ਧਾਮ ਰੱਤੇਵਾਲ ਵਿਖੇ ਨਤਮਸਤਕ ਹੋਏ ਸੰਦੀਪ ਭਾਟੀਆ ਸੋਨੂੰ ਆਦੋਆਣਾ
ਕਾਠਗੜ੍ਹ, 30 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ਮੌਕੇ ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਬਾਬਾ ਧਨੀ ਨਾਥ ਦੇ ਪਵਿੱਤਰ ਧਾਮ ਰੱਤੇਵਾਲ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਬਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਅਤੇ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਕਾਠਗੜ੍ਹ, 30 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ਮੌਕੇ ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਬਾਬਾ ਧਨੀ ਨਾਥ ਦੇ ਪਵਿੱਤਰ ਧਾਮ ਰੱਤੇਵਾਲ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਬਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਅਤੇ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਰੱਖੜ ਪੁੰਨਿਆ ਦੇ ਤਿਉਹਾਰ ਮੌਕੇ ਧਾਮ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਬਾਬਾ ਧਨੀ ਨਾਥ ਦੇ ਦਰਬਾਰ ’ਚ ਮੱਥਾ ਟੇਕਿਆ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਧਾਰਮਿਕ ਮਾਹੌਲ ਵਿੱਚ ਸੰਗਤਾਂ ਵੱਲੋਂ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ। ਪ੍ਰਬੰਧਕ ਕਮੇਟੀ ਵੱਲੋਂ ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਦੇ ਕੇ ਆਪਣਾ ਪਿਆਰ ਤੇ ਸਤਿਕਾਰ ਪ੍ਰਗਟ ਕੀਤਾ ਗਿਆ। ਸੰਦੀਪ ਭਾਟੀਆ ਨੇ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਨਾਲ ਜੁੜਨਾ ਤੇ ਅਜਿਹੇ ਪਵਿੱਤਰ ਮੌਕਿਆਂ ’ਤੇ ਸੰਗਤ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਤੇ ਖੁਸ਼ੀ ਦੀ ਗੱਲ ਹੈ।