02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੱਤ ਰੋਜ਼ਾ ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦਾ ਜਥਾ ਸਮੁੰਦੜਾ ਤੋਂ ਹੋਇਆ ਰਵਾਨਾ

ਸਮੁੰਦੜਾ, 1 ਸਤੰਬਰ (ਤੀਰਥ ਸਿੰਘ ਰੱਕੜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਸੱਤ ਦਿਨਾਂ ਧਰਨੇ ਵਿਚ ਸ਼ਾਮਿਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦਾ ਇਕ ਜਥਾ ਅੱਡਾ ਸਮੁੰਦੜਾ ਤੋਂ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

ਅਜੀਤ ਡੈਸਕ 02-09-2026
ਸਮੁੰਦੜਾ, 1 ਸਤੰਬਰ (ਤੀਰਥ ਸਿੰਘ ਰੱਕੜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਸੱਤ ਦਿਨਾਂ ਧਰਨੇ ਵਿਚ ਸ਼ਾਮਿਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਦਾ ਇਕ ਜਥਾ ਅੱਡਾ ਸਮੁੰਦੜਾ ਤੋਂ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਲਾਰੇ ਲੱਪੇ ਦੀ ਨੀਤੀ ਅਪਣਾ ਰਹੀ ਹੈ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਸਦਕਾ ਖੇਤੀਬਾੜੀ ਘਾਟੇ ਦਾ ਕਿੱਤਾ ਬਣਦੀ ਜਾ ਰਹੀ ਹੈ। ਧਰਨੇ ’ਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨਾਂ ’ਚ ਭਾਰੀ ਜੋਸ਼ ਤੇ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਭਿੰਡਰ, ਸਕੱਤਰ ਕੁਲਵਿੰਦਰ ਸਿੰਘ ਚਾਹਲ, ਸਤਨਾਮ ਸਿੰਘ ਮੁਖਲਿਆਣਾ, ਸੁਖਵਿੰਦਰ ਸਿੰਘ, ਸੰਤੋਖ ਸਿੰਘ ਅਲੀਪੁਰ, ਦਰਸਨ ਸਿੰਘ, ਆਦਿ ਕਿਸਾਨ ਹਾਜਰ ਸਨ।
ਪਿਛਲੀ ਖ਼ਬਰ ਬੰਗਾ ਹਲਕੇ ਦੀ ਸਿਆਸਤ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲੇਗਾ-ਚੇਤ ਰਾਮ ਰਤਨ ਅਗਲੀ ਖ਼ਬਰ ਨਵਾਂਸ਼ਹਿਰ ਤੋਂ ਵਾਇਆ ਮਜਾਰੀ ਸਾਹਿਬਾ-ਝੁੰਗੀ ਤੱਕ ਸਰਕਾਰੀ ਬੱਸਾਂ ਦੀ ਸੇਵਾ ਸ਼ੁਰੂ ਕੀਤੀ ਜਾਵੇ-ਪਾਂਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।