ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼ ਸਕੀਮ ਅਧੀਨ ਗੜ੍ਹਪਧਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਔੜ, 1 ਸਤੰਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫਤਰ ਔੜ ਵਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼ ਸਕੀਮ ਅਧੀਨ ਕਿਸਾਨਾਂ ਨੂੰ ਸਰੋਂ ਦੀ ਫਸਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਤੇ ਤਕਨੀਕੀ ਜਾਣਕਾਰੀ ਦੇਣ ਦੇ ਮੰਤਵ ਨਾਲ ਪਿੰਡ ਗੜ੍ਹਪਧਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ।
ਔੜ, 1 ਸਤੰਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫਤਰ ਔੜ ਵਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼ ਸਕੀਮ ਅਧੀਨ ਕਿਸਾਨਾਂ ਨੂੰ ਸਰੋਂ ਦੀ ਫਸਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਤੇ ਤਕਨੀਕੀ ਜਾਣਕਾਰੀ ਦੇਣ ਦੇ ਮੰਤਵ ਨਾਲ ਪਿੰਡ ਗੜ੍ਹਪਧਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਡਾ. ਅਸ਼ਵਿੰਦਰ ਕੁਮਾਰ ਸਹਾਇਕ ਗ ੰਨਾ ਵਿਕਾਸ ਅਫਸਰ ਨਵਾਂਸ਼ਹਿਰ ਵਲੋਂ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਸੰਬੰਧੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਕਿਸਾਨ ਵੱਧ ਤੋਂ ਵੱਧ ਚੌੜੀ ਵਿੱਥ ਵਿਧੀ ਅਪਣਾ ਕੇ ਗੰਨੇ ਦੀ ਬਿਜਾਈ ਕਰਨ ਤੇ ਗੰਨੇ ਦੇ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਤਾਂ ਕਿ ਵੱਧ ਪੈਦਾਵਾਰ ਤੇ ਵੱਧ ਮੁਨਾਫਾ ਕਮਾਇਆ ਜਾ ਸਕੇ। ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ ਨੇ ਕਿਸਾਨਾਂ ਨਾਲ ਤੇਲ ਬੀਜ ਫ਼ਸਲਾਂ ਅਤੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਹੇਠ ਰਕਬਾ ਵਧਾਉਣ, ਫਸਲੀ ਵਿਭਿੰਨਤਾ ਅਪਣਾਉਣ ਅਤੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨੂੰ ਇਸ ਸਕੀਮ ਤਹਿਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਤਕਨੀਕੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ ਤੇ ਝੋਨੇ ਦੀ ਫਸਲਾਂ ਦੀ ਕਾਸ਼ਤ ਅਤੇ ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਰੋਕਥਾਮ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਤਕਨੀਕੀ ਸੈਸ਼ਨਾਂ ਨੂੰ ਜਾਰੀ ਰੱਖਦੇ ਹੋਏ ਮੈਡਮ ਅੰਜੂ ਸਾਗਰ ਖੇਤੀਬਾੜੀ ਵਿਸਥਾਰ ਅਫ਼ਸਰ ਔੜ ਨੇ ਕਿਸਾਨਾਂ ਨਾਲ ਭੂਮੀ-ਪਰਖ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਖਾਦਾਂ ਦੀ ਸੁਚੱਜੀ ਵਰਤੋ ਕਰਨ ਵਾਲੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਖੇਤੀਬਾੜੀ ਵਿਸਥਾਰ ਅਫਸਰ ਦੀਪਕ ਕੁਮਾਰ ਨੇ ਸਰ੍ਹੋਂ ਦੀ ਕਾਸ਼ਤ ਸੰਬੰਧੀ ਕਿਸਾਨਾਂ ਨਾਲ ਤਕਨੀਕੀ ਨੁਕਤੇ ਸਾਂਝੇ ਕੀਤੇ ਅ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਰਾਇਆ ਤੇਲ ਬੀਜ ਦੀਆਂ ਮੁਫਤ ਮਿੰਨੀ ਕਿੱਟਾਂ ਵੀ ਵੰਡੀਆਂ ਜਾਣਗੀਆਂ ਅਤੇ ਪ੍ਰਦਰਸ਼ਨੀ ਪਲਾਟ ਵੀ ਬਿਜਾਏ ਜਾਣਗੇ। ਸਰਪੰਚ ਹਰਦੀਪ ਸਿੰਘ ਨੇ ਕੈਂਪ ਤੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਦੋਵੇਂ ਟੈਕਨੋਲੋਜੀ ਮੈਨੇਜਰ, ਸੈਕਟਰੀ ਜਸਪਾਲ ਸਿੰਘ, ਦਿਲਾਵਰ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਹਰਬੰਸ ਲਾਲ ਆਦਿ ਕਿਸਾਨ ਹਾਜ਼ਰ ਸਨ। ਤਸਵੀਰ 01 ਨਵਾਸ਼ਹਿਰ 33 ਬਲਾਕ ਔੜ ਦੇ ਪਿੰਡ ਗੜ੍ਹਪਧਾਣਾ ਵਿਖੇ ਕਿਸਾਨਾਂ ਨੂੰ ਸਰ੍ਹੋਂ ਦੀ ਫਸਲ ਦੀ ਕਾਸ਼ਤ ਸੰਬੰਧੀ ਉਤਸ਼ਾਹਿਤ ਕਰਨ ਸਮੇਂ ਤਕਨੀਕੀ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਮਾਹਿਰ ਤੇ ਹਾਜ਼ਰ ਕਿਸਾਨਾਂ ਦਾ ਦ੍ਰਿਸ਼। ਤਸਵੀਰ : ਗੁਰਨਾਮ ਸਿੰਘ ਸੈਣੀ