03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਨੁਸ਼ਾਸਨ, ਦ੍ਰਿੜ੍ਹਤਾ ਅਤੇ ਸਖ਼ਤ ਮਿਹਨਤ ਹੀ ਜੀਵਨ ਦੀ ਕਾਮਯਾਬੀ ਦਾ ਅਸਲ ਮਾਰਗ-ਰਾਜਪਾਲ ਕਵਿੰਦਰ ਗੁਪਤਾ

ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ (ਆਰ. ਬੀ.

ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ (ਆਰ.ਬੀ.ਪੀ.ਯੂ.), ਹੁਸ਼ਿਆਰਪੁਰ ਵੱਲੋਂ ਅਕਾਦਮਿਕ, ਖੇਡਾਂ, ਐਨ.ਸੀ.ਸੀ. ਅਤੇ ਸਹਿ-ਸਰਗਰਮੀਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਹਿਤ ‘ਗੌਰਵ ਸਨਮਾਨ ਸਮਾਰੋਹ 2026’ ਕਰਵਾਇਆ ਗਿਆ। ਇਸ ਸਮਾਗਮ ’ਚ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਯੂਨੀਵਰਸਿਟੀ ਕੈਂਪਸ ਪਹੁੰਚਣ ’ਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਸਮਾਗਮ ਦੌਰਾਨ ਖੇਡਾਂ, ਐਨ.ਸੀ.ਸੀ., ਲੇਖ ਮੁਕਾਬਲਿਆਂ ਅਤੇ ਪੜ੍ਹਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਕਵਿੰਦਰ ਗੁਪਤਾ ਨੇ ਕਿਹਾ ਕਿ ਅਨੁਸ਼ਾਸਨ, ਦ੍ਰਿੜ੍ਹਤਾ ਅਤੇ ਸਖ਼ਤ ਮਿਹਨਤ ਹੀ ਜੀਵਨ ਵਿਚ ਕਾਮਯਾਬੀ ਦਾ ਅਸਲ ਮਾਰਗ ਹਨ। ਵਿਦਿਆਰਥੀਆਂ ਵੱਲੋਂ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਿਖਾਇਆ ਗਿਆ ਜਜ਼ਬਾ ਦੇਸ਼ ਦੇ ਉੱਜਵਲ ਭਵਿੱਖ ਦਾ ਪ੍ਰਤੀਕ ਹੈ। ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉੱਚ ਦਰਜੇ ਦਾ ਮਾਹੌਲ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਸਾਡੇ ਨੌਜਵਾਨ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਣ। ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜ਼ਿੰਮੇਵਾਰ ਸ਼ਹਿਰੀ ਬਣਨ ਦੀ ਪ੍ਰੇਰਨਾ ਦਿੱਤੀ। ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਸਮਾਜਿਕ ਜ਼ਿੰਮੇਵਾਰੀ ਤਹਿਤ ਯੂਨੀਵਰਸਿਟੀ ਵੱਲੋਂ ਨਸ਼ਿਆਂ ਵਿਰੁੱਧ ਪੋਸਟਰ ਰਿਲੀਜ਼ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਹੁੰ ਚੁੱਕੀ।
ਪਿਛਲੀ ਖ਼ਬਰ ਝਿੰਗੜਾਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਰਾਤਰੀ ਦੇ ਦੀਵਾਨ ਸਜਾਏ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੁੰਬਾਂ ਦੀ ਕਾਸ਼ਤ ਸੰਬੰਧੀ ਸਿਖਲਾਈ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।