04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰਦੁਆਰਾ ਚਰਨ ਕੰਵਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 11 ਨੂੰ

ਬੰਗਾ, 3 ਸਤੰਬਰ (ਸੁਰਿੰਦਰ ਸਿੰਘ ਕਰਮ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਤੋਂ 11 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਆਰੰਭ ਹੋਵੇਗਾ। ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਉਕਤ ਗੁਰੂ ਘਰ ਵਿਖੇ ਪ੍ਰਬੰਧਕ ਸੇਵਾਦਾਰਾਂ ਤੇ ਸੰਗਤਾਂ ਦੀ ਭਰਵੀਂ ਮੀਟਿੰਗ ਹੋਈ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਇਸ ਗੁਰੂ ਘਰ ਤੋਂ ਸ਼ੁਰੂ ਹੋ ਕੇ ਪਿੰਡ ਜੀਂਦੋਵਾਲ ਸਵਰਨ ਪੈਟਰੋਲ ਪੰਪ, ਚਰਨ ਕੰਵਲ ਰੋਡ, ਰੇਲਵੇ ਰੋਡ, ਸ੍ਰੀ ਗੁਰੂ ਤੇਗ ਬਹਾਦਰ ਗੇਟ ਤੋਂ ਹੁੰਦਾ ਹੋਇਆ ਆਜ਼ਾਦ ਚੌਕ ਬੰਗਾ ਵਿਖੇ ਪਹੁੰਚੇਗਾ ਉਪਰੰਤ ਮੁੱਖ ਸੜਕ ਤੋਂ ਹੁੰਦਾ ਹੋਇਆ ਮੁੜ ਗੜ੍ਹਸ਼ੰਕਰ ਰੋਡ ਤੋਂ ਹੁੰਦਾ ਹੋਇਆ ਅੰਤ ਵਿਚ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਮਾਪਤੀ ਹੋਵੇਗੀ।

ਅਜੀਤ ਡੈਸਕ 04-09-2026
ਬੰਗਾ, 3 ਸਤੰਬਰ (ਸੁਰਿੰਦਰ ਸਿੰਘ ਕਰਮ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਤੋਂ 11 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਆਰੰਭ ਹੋਵੇਗਾ। ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਉਕਤ ਗੁਰੂ ਘਰ ਵਿਖੇ ਪ੍ਰਬੰਧਕ ਸੇਵਾਦਾਰਾਂ ਤੇ ਸੰਗਤਾਂ ਦੀ ਭਰਵੀਂ ਮੀਟਿੰਗ ਹੋਈ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਇਸ ਗੁਰੂ ਘਰ ਤੋਂ ਸ਼ੁਰੂ ਹੋ ਕੇ ਪਿੰਡ ਜੀਂਦੋਵਾਲ ਸਵਰਨ ਪੈਟਰੋਲ ਪੰਪ, ਚਰਨ ਕੰਵਲ ਰੋਡ, ਰੇਲਵੇ ਰੋਡ, ਸ੍ਰੀ ਗੁਰੂ ਤੇਗ ਬਹਾਦਰ ਗੇਟ ਤੋਂ ਹੁੰਦਾ ਹੋਇਆ ਆਜ਼ਾਦ ਚੌਕ ਬੰਗਾ ਵਿਖੇ ਪਹੁੰਚੇਗਾ ਉਪਰੰਤ ਮੁੱਖ ਸੜਕ ਤੋਂ ਹੁੰਦਾ ਹੋਇਆ ਮੁੜ ਗੜ੍ਹਸ਼ੰਕਰ ਰੋਡ ਤੋਂ ਹੁੰਦਾ ਹੋਇਆ ਅੰਤ ਵਿਚ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਮਾਪਤੀ ਹੋਵੇਗੀ। ਉਨ੍ਹਾਂ ਦੱਸਿਆ ਇਸ ਤੋਂ ਬਾਅਦ ਅਤੁੱਟ ਲੰਗਰ ਵਰਤੇਗਾ। ਇਸ ਮੌਕੇ ਭਾਈ ਪਲਵਿੰਦਰ ਸਿੰਘ ਕਥਾ ਵਾਚਕ, ਮੈਨੇਜਰ ਭੁਪਿੰਦਰ ਸਿੰਘ, ਭਾਈ ਹਰਮਿੰਦਰ ਸਿੰਘ, ਅਮਰਜੀਤ ਸਿੰਘ ਸੈਕਟਰੀ ਜੀਂਦੋਵਾਲ, ਭਾਈ ਅਮਰੀਕ ਸਿੰਘ ਨੰਬਰਦਾਰ, ਜਥੇਦਾਰ ਤਰਲੋਕ ਸਿੰਘ ਫਲੋਰਾ, ਕੁਲਜਿੰਦਰ ਜੀਤ ਸਿੰਘ ਸੋਢੀ, ਭਾਈ ਗੁਰਵਿੰਦਰ ਪਾਲ ਸਿੰਘ, ਭਾਈ ਜਸਵੰਤ ਸਿੰਘ, ਜਸਪਾਲ ਸਿੰਘ, ਮਾਸਟਰ ਅਮਰੀਕ ਸਿੰਘ, ਭਾਈ ਸੰਦੀਪ ਸਿੰਘ, ਭਾਈ ਸਤਨਾਮ ਸਿੰਘ ਰਾਗੀ, ਗੁਰਮੁਖ ਸਿੰਘ ਰਾਗੀ, ਹਰਪ੍ਰੀਤ ਸਿੰਘ ਹੈਪੀ, ਰਵੀ ਸਿੰਘ ਲੰਗੇਰੀ, ਮਨਜਿੰਦਰ ਸਿੰਘ, ਹਰਨੇਕ ਸਿੰਘ, ਭਾਈ ਅੰਮ੍ਰਿਤ ਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਕੇ. ਸੀ. ਸਕੂਲ ਵਿਖੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।