05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਾਲੋਂ ਵਿਖੇ ਵਿਸ਼ਾਲ ਛਿੰਝ ਮੇਲਾ ਅੱਜ

ਕਟਾਰੀਆਂ, 4 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਬਾਲੋਂ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ’ਚ ਸਾਲਾਨਾ ਛਿੰਝ ਮੇਲਾ ਗ੍ਰਾਮ ਪੰਚਾਇਤ, ਐਨ. ਆਰ.

ਨੰਬਰਦਾਰ ਹਰਮੇਲ ਸਿੰਘ ਬਿੱਟੂ 05-09-2026
ਕਟਾਰੀਆਂ, 4 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਬਾਲੋਂ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ’ਚ ਸਾਲਾਨਾ ਛਿੰਝ ਮੇਲਾ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ ਸ਼ਾਂਤੀ ਲਈ 5 ਸਤੰਬਰ ਨੂੰ ਸਮੂਹ ਸੇਵਾਦਾਰਾਂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਨੰਬਰਦਾਰ ਹਰਮੇਲ ਸਿੰਘ, ਬਿੱਟੂ ਬਾਲੋਂ, ਲਛਮਿੰਦਰ ਸਿੰਘ, ਚਮਨ ਲਾਲ ਹੀਰ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜੋਸਨ ਆਦਿ ਸੇਵਾਦਾਰਾਂ ਨੇ ਦੱਸਿਆ ਕਿ ਛਿੰਝ ਮੇਲੇ ’ਚ ਨਾਮੀ ਪਹਿਲਵਾਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਵਾਨਾਂ ਦੀਆਂ ਘੋਲਾਂ ਛਾਂਟੀ ਨਾਲ ਹੋਣਗੀਆਂ ਅਤੇ ਜੇਤੂ ਤੇ ਉਪ ਜੇਤੂ ਪਹਿਲਵਾਨਾਂ ਨੂੰ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ। ਇਸ ਮੌਕੇ ਕੁਲਵਿੰਦਰ ਰਾਮ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਲਗਾਉਣ ’ਤੇ ਬਿੱਟੂ ਹੱਕਲਾ ਵਲੋਂ ਸੁਖਬੀਰ, ਝਿੰਜਰ ਤੇ ਹਨੀ ਟੌਂਸਾ ਦਾ ਧੰਨਵਾਦ ਅਗਲੀ ਖ਼ਬਰ ਵਿਸ਼ਵ ਪ੍ਰਸਿੱਧ ਕਿਸਾਨ ਤੇ ਚਿੰਤਕ ਮਹਿੰਦਰ ਸਿੰਘ ਦੋਸਾਂਝ ਦੇ ਦਿਹਾਂਤ ’ਤੇ ਕਿਰਪਾਲ ਸਾਗਰ ਅਦਾਰੇ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।