ਪਿੰਡ ਜੰਡਿਆਲੀ ਦੇ ਪੰਚਾਇਤ ਮੈਂਬਰ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦੇਣ ਸਮੇਂ। ਜੰਡਿਆਲੀ ਦੀ ਪੰਚਾਇਤ ਨੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੂੰ ਦਿੱਤਾ ਮੰਗ ਪੱਤਰ
ਬੰਗਾ, 4 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਬਲਵੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਜੰਡਿਆਲੀ ਨੇ ਪਿੰਡ ਦੀ ਸਮੱਸਿਆ ਸੰਬੰਧੀ ਮੰਗ-ਪੱਤਰ ਦਿੱਤਾ, ਜਿਸ ਵਿਚ ਪਿੰਡ ਜੰਡਿਆਲੀ ਦੇ ਛੱਪੜ ਦੇ ਗੰਦੇ ਪਾਣੀ ਦੇ ਨਿਕਾਸ, ਪਿੰਡ ਵਿਚ ਖੇਡ ਸਟੇਡੀਅਮ ਤੇ ਪਿੰਡ ਜੰਡਿਆਲੀ ਦਾ ਰੇਲਵੇ ਸਟੇਸ਼ਨ ਜੋ ਕਾਫੀ ਸਮੇਂ ਤੋਂ ਬੰਦ ਹੈ ਉਸ ਨੂੰ ਜਲਦੀ ਚਾਲੂ ਕਰਾਇਆ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ ਤੇ ਜਲਦੀ ਪਿੰਡ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾਣਗੀਆਂ।
ਅਜੀਤ ਡੈਸਕ
05-09-2026