06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਸਾਡਾ ਸਰਮਾਇਆ ਹਨ ਤੇ ਦੇਸ਼ ਦਾ ਭਵਿੱਖ ਇਨ੍ਹਾਂ ਦੇ ਹੱਥ ’ਚ ਸੁਰੱਖਿਅਤ-ਕੁਲਵਿੰਦਰ ਸਿੰਘ ਢਾਹਾਂ

ਬੰਗਾ, 5 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਕੈਂਪਸ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਵਿਚ ਸ.

ਅਜੀਤ ਡੈਸਕ 06-09-2026
ਬੰਗਾ, 5 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਕੈਂਪਸ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ। ਸਮਾਗਮ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ, ਅਧਿਆਪਕ ਸਾਡਾ ਅਸਲ ਸਰਮਾਇਆ ਹਨ ਤੇ ਦੇਸ਼ ਦਾ ਭਵਿੱਖ ਇਨ੍ਹਾਂ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਇਕ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਕਰਕੇ ਉਨ੍ਹਾਂ ਨੂੰ ਸਹੀ ਦਿਸ਼ਾ ਵਿਖਾਉਂਦਾ ਹੈ ਅਤੇ ਅਧਿਆਪਕ ਹੀ ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਦੇਸ਼ ਦੇ ਜ਼ਿੰਮੇਵਾਰ, ਇਮਾਨਦਾਰ ਤੇ ਸਫਲ ਨਾਗਰਿਕ ਬਣਾਉਂਦੇ ਹਨ। ਸਕੂਲ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਅਧਿਆਪਕ ਦਿਵਸ ਦੀ ਇਤਿਹਾਸਕ ਮਹਾਨਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਮੈਡਮ ਵਨੀਤਾ ਨੇ ਦੱਸਿਆ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਤਕਨਾਲੋਜੀ ਸਿੱਖਿਆ ਦੇ ਖੇਤਰ ਵੱਡਾ ਬਦਲਾਅ ਲਿਆਂਦਾ ਹੈ, ਜਿਸ ਨਾਲ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਸਮਾਗਮ ਦੌਰਾਨ ਸਕੂਲ ਅਧਿਆਪਕਾਂ ਨਰਿੰਦਰਪਾਲ ਸਿੰਘ, ਰੂਬੀ ਭੰਡਾਰੀ, ਗਗਨਦੀਪ ਕੌਰ, ਗੁਰਪ੍ਰੀਤ ਕੌਰ, ਪ੍ਰਭਦੀਪ ਕੌਰ ਤੇ ਗੁਰਪ੍ਰੀਤ ਕੌਰ ਨੇ ਭਾਸ਼ਣ, ਗੀਤ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ ਬਹਿਰਾਮ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ 20 ਤੋਂ 23 ਨੂੰ ਕਰਵਾਏ ਜਾ ਰਹੇ 19ਵੇਂ ਸੱਭਿਆਚਾਰਕ ਤੇ ਛਿੰਝ ਮੇਲੇ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।