ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ 67 ਸਾਲਾ ਔਰਤ ਦੀ ਜਾਨ ਬਚਾਈ
ਬੰਗਾ, 5 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਵਲੋਂ ਗੁਰਦੇ ਖਰਾਬ (ਕਰੋਨਿਕ ਕਿਡਨੀ ਡਿਸੀਜ) ਤੇ ਹਾਰਟ ਅਟੈਕ (ਮਾਇਓਕਾਰਡੀਅਲ ਇਨਫਾਕਸ਼ਨ) ਕਰਕੇ ਫੇਫੜਿਆਂ ਦੀ ਸੋਜਿਸ਼ (ਪਲਮੋਨੇਰੀ ਅਡੀਮਾ) ਕਾਰਨ ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜ਼ਿਆਦਾ ਵਧਣ ਕਰਕੇ ਦਿਲ ਦੀ ਕਾਰਜ ਪ੍ਰਣਾਲੀ ’ਤੇ ਪਏ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ 67 ਸਾਲਾ ਔਰਤ ਮਰੀਜ਼ ਦੀ ਜਾਨ ਬਚਾਏ ਜਾਣ ਦਾ ਸਮਾਚਾਰ ਹੈ।
ਬੰਗਾ, 5 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਵਲੋਂ ਗੁਰਦੇ ਖਰਾਬ (ਕਰੋਨਿਕ ਕਿਡਨੀ ਡਿਸੀਜ) ਤੇ ਹਾਰਟ ਅਟੈਕ (ਮਾਇਓਕਾਰਡੀਅਲ ਇਨਫਾਕਸ਼ਨ) ਕਰਕੇ ਫੇਫੜਿਆਂ ਦੀ ਸੋਜਿਸ਼ (ਪਲਮੋਨੇਰੀ ਅਡੀਮਾ) ਕਾਰਨ ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜ਼ਿਆਦਾ ਵਧਣ ਕਰਕੇ ਦਿਲ ਦੀ ਕਾਰਜ ਪ੍ਰਣਾਲੀ ’ਤੇ ਪਏ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ 67 ਸਾਲਾ ਔਰਤ ਮਰੀਜ਼ ਦੀ ਜਾਨ ਬਚਾਏ ਜਾਣ ਦਾ ਸਮਾਚਾਰ ਹੈ। ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਉਕਤ ਮਰੀਜ਼ ਬਹੁਤ ਮਾੜੀ ਹਾਲਤ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਲਿਆਂਦੀ ਗਈ ਸੀ। ਡਾਕਟਰ ਨੇ ਦੱ ਸਿਆ ਕਿ ਹਸਪਤਾਲ ਵਿਚ ਦਾਖਲੇ ਤੋਂ ਕੁਝ ਸਮੇਂ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ ਸੀ, ਫੌਰੀ ਤੌਰ ’ਤੇ ਆਈ. ਸੀ. ਯੂ. ਵਿਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀਪੀਆਰ (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ। ਸਹੀ ਦਿਸ਼ਾ ਵਿਚ ਸੀ. ਪੀ. ਆਰ. ਕਰਨ ਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਟੀਮ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿਚ ਕਾਮਯਾਬ ਹੋ ਗਈ। ਡਾ. ਵਿਵੇਕ ਗੁੰਬਰ ਦੀ ਅਗਵਾਈ ਵਿਚ ਇਸ ਮਰੀਜ਼ ਦਾ ਪਹਿਲੇ ਦਸ ਦਿਨ ਆਈ. ਸੀ. ਯੂ. ’ਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਮਿਆਰੀ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ ਤਿੰਨ ਦਿਨ ਵਿਸ਼ੇਸ਼ ਐਚ. ਡੀ. ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁਲ ਤੰਦਰੁਸਤ ਹੈ। ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਵਿਚ ਖਰਾਬ ਹੋਏ ਗੁਰਦੇ ਦੇ ਮਰੀਜ਼ਾਂ ਲਈ ਅਤਿ ਆਧੁਨਿਕ ਡਾਇਲਸਿਸ ਯੂਨਿਟ ਸਥਾਪਿਤ ਹੈ ਜਿਥੇ 24 ਘੰਟੇ ਡਾਇਲਸਿਸ ਕਰਵਾਉਣ ਦੀ ਸਹੂਲਤ ਮਿਲਦੀ ਹੈ।