06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁਫ਼ਤ ਆਯੁਸ਼ ਸਿਹਤ ਕੈਂਪ ਲਗਾਏ ਜਾਣਗੇ-ਡਾ. ਸ਼ੁਭਕਾਮਨਾ

ਸਾਹਲੋਂ, 5 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਆਯੁਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਮੁਖੀ ਹੋਮਿਓਪੈਥੀ ਪੰਜਾਬ, ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾਕਟਰ ਸਰਬਜੀਤ ਕੌਰ ਜ਼ਿਲ੍ਹਾ ਹੋਮਿਓਪੈਥੀ ਅਫਸਰ ਤੇ ਡਾਕਟਰ ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿਚ ਮੁਫ਼ਤ ਆਯੁਸ਼ ਸਿਹਤ ਕੈਂਪ ਲਗਾਏ ਜਾਣਗੇ।

ਡਾ. ਸ਼ੁਭਕਾਮਨਾ 06-09-2026
ਸਾਹਲੋਂ, 5 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਆਯੁਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਮੁਖੀ ਹੋਮਿਓਪੈਥੀ ਪੰਜਾਬ, ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾਕਟਰ ਸਰਬਜੀਤ ਕੌਰ ਜ਼ਿਲ੍ਹਾ ਹੋਮਿਓਪੈਥੀ ਅਫਸਰ ਤੇ ਡਾਕਟਰ ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿਚ ਮੁਫ਼ਤ ਆਯੁਸ਼ ਸਿਹਤ ਕੈਂਪ ਲਗਾਏ ਜਾਣਗੇ। ਇਸ ਸੰਬੰਧੀ ਡਾ. ਸ਼ੁਭਕਾਮਨਾ ਨੇ ਦੱਸਿਆ 7 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਸਕੋਹਪੁਰ, 9 ਸਤੰਬਰ ਨੂੰ ਨੇੜੇ ਬੱਸ ਅੱਡਾ ਪਿੰਡ ਕਮਾਮ, 11 ਸਤੰਬਰ ਸ਼ਿਵ ਮੰਦਰ ਬੰਗਾ, 14 ਸਤੰਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਚੱਕ ਗੁਰੂ ਤੇ ਮਿਤੀ 16 ਸਤੰਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਗੁਣਾਚੌਰ ਵਿਖੇ ਲਗਾਏ ਜਾਣਗੇ। ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰਕੇ ਮੁਫਤ ਆਯੁਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਯੋਗ ਇੰਸਟਰਕਟਰਾਂ ਵਲੋਂ ਯੋਗ ਅਭਿਆਸ ਦੀ ਸਿੱਖਿਆ ਵੀ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਆਸਟ੍ਰੇਲੀਆ ’ਚ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਐਵਲੀਨ ਖੇਲਾ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਪਿੰਡ ਬਛੌੜੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਵੱਡੀ ਤਰਜੀਹ-ਅਸ਼ੋਕ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।